ਡਾਕਟਰ ਹਮਲਾ ਮਾਮਲਾ : ਹੜਤਾਲ ਕਰ ਰਹੇ ਡਾਕਟਰਾਂ ਨੇ ਕੀਤੀ ਕਾਨੂੰਨ ਲਿਆਉਣ ਦੀ ਮੰਗ

06/17/2019 12:38:10 PM

ਬਠਿੰਡਾ (ਅਮਿਤ ਸ਼ਰਮਾ) : ਪੱਛਮੀ ਬੰਗਾਲ ਵਿਚ ਡਾਕਟਰਾਂ 'ਤੇ ਹੋਏ ਹਮਲੇ ਤੋਂ ਬਾਅਦ ਆਈ.ਐਮ.ਏ. ਨੇ ਬੀਤੇ ਦਿਨ ਪੂਰੇ ਦੇਸ਼ ਵਿਚ ਹੜਤਾਲ ਦਾ ਐਲਾਨ ਕੀਤਾ ਸੀ। ਇਸ ਐਲਾਨ ਤੋਂ ਬਾਅਦ ਬਠਿੰਡਾ ਵਿਚ ਵੀ ਹੜਤਾਲ ਦਾ ਅਸਰ ਦੇਖਣ ਨੂੰ ਮਿਲਿਆ।

ਬਠਿੰਡਾ ਵਿਚ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਵਿਚ ਓ.ਪੀ.ਡੀ. ਸੇਵਾਵਾਂ ਬਿਲਕੁੱਲ ਠੱਪ ਕਰ ਦਿੱਤੀਆਂ ਹਨ ਅਤੇ ਡਾਕਟਰਾਂ ਨੇ ਬੰਗਾਲ ਵਿਚ ਹੋਏ ਡਾਕਟਰਾਂ 'ਤੇ ਹਮਲੇ ਦੀ ਨਿੰਦਾ ਕਰਦੇ ਹੋਏ ਭਵਿੱਖ ਵਿਚ ਅਜਿਹੀ ਕੋਈ ਘਟਨਾ ਨਾ ਵਾਪਰੇ ਅਤੇ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਏ, ਇਸ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਕੋਈ ਸਖਤ ਕਾਨੂੰਨ ਲਿਆਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਡਾਕਟਰਾਂ 'ਤੇ ਹਮਲੇ ਹੋ ਰਹੇ ਹਨ, ਅਜਿਹਾ ਨਹੀਂ ਹੋਣਾ ਚਾਹੀਦਾ।

ਜ਼ਿਕਰਯੋਗ ਹੈ ਕਿ ਕੋਲਕਾਤਾ ਦੇ ਐੱਨ. ਆਰ. ਐੱਸ. ਮੈਡੀਕਲ ਕਾਲਜ ਅਤੇ ਹਸਪਤਾਲ 'ਚ ਇਕ 75 ਸਾਲਾ ਬਜ਼ੁਰਗ ਦੀ ਮੌਤ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਦੋ ਜੂਨੀਅਰ ਡਾਕਟਰਾਂ ਦੀ ਕੁੱਟਮਾਰ ਕਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਇਸ ਕੁੱਟਮਾਰ ਦੇ ਵਿਰੋਧ 'ਚ ਡਾਕਟਰਾਂ ਨੇ ਹੜਤਾਲ ਸ਼ੁਰੂ ਕਰ ਦਿੱਤੀ ਅਤੇ ਡਾਕਟਰਾਂ ਦੇ ਸੁਰੱਖਿਅਤ ਕੰਮਕਾਜ ਦੀ ਮੰਗ ਕੀਤੀ।


cherry

Content Editor

Related News