ਸ੍ਰੀ ਦਮਦਮਾ ਸਾਹਿਬ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

01/27/2020 11:43:45 AM

ਤਲਵੰਡੀ ਸਾਬੋ (ਮਨੀਸ਼ ਗਰਗ) : ਅਨੋਖੇ ਅਮਰ ਸ਼ਹੀਦ ਤੇ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਬਾਬਾ ਦੀਪ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਵਿਸ਼ੇਸ਼ ਤੌਰ 'ਤੇ ਧਾਰਮਿਕ ਸਮਾਗਮ ਕਰਵਾਏ ਗਏ। ਦਮਦਮਾ ਸਾਹਿਬ ਵਿਖੇ ਸ਼ੁਸ਼ੋਬਿਤ ਗੁਰਦੁਆਰਾ ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਗੁਰਬਾਣੀ ਕੀਰਤਨ ਦਾ ਜਾਪੁ ਕੀਤਾ ਗਿਆ। ਇਸ ਮੌਕੇ 'ਤੇ ਜਿਥੇ ਵੱਡੀ ਗਿਣਤੀ 'ਚ ਸਥਾਨਕ ਸੰਗਤਾਂ ਅਤੇ ਵਿਦਿਆਰਥੀ ਨਤਮਸਤਕ ਹੋਏ ਉਥੇ ਹੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬਾਬਾ ਦੀਪ ਸਿੰਘ ਜੀ ਦੇ ਜੀਵਨ ਤੇ ਚਾਣਨਾ ਪਾਇਆ ਤੇ ਸੰਗਤਾਂ ਨੂੰ ਉਨ੍ਹਾਂ ਵਲੋਂ ਦਿੱਤੀ ਕੁਰਬਾਨੀ ਤੋਂ ਸੇਧ ਲੈ ਕੇ ਸਿੱਖੀ ਨਾਲ ਜੁੜਨ ਦੀ ਅਪੀਲ ਕੀਤੀ।

ਦੱਸ ਦੇਈਏ ਕਿ ਬਾਬਾ ਦੀਪ ਸਿੰਘ ਜੀ ਉਹ ਸੂਰਬੀਰ ਯੋਧੇ ਸਨ ਜਿੰਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਸਿਰ ਧੜ ਦੀ ਬਾਜ਼ੀ ਲਗਾ ਦਿੱਤੀ ਤੇ ਦੁਸ਼ਮਣਾਂ ਨੂੰ ਮੈਦਾਨੇ ਜੰਗ 'ਚੋ ਖਦੇੜ ਦਿੱਤਾ। ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਬਾਬਾ ਜੀ ਨੇ ਲਗਭਗ ਆਪਣੇ ਜੀਵਨ ਦਾ ਅੱਧਾ ਸਮਾਂ ਬਤੀਤ ਕੀਤਾ ਜਿਸ ਕਰਕੇ ਸੰਗਤਾਂ ਬਾਬਾ ਜੀ ਦੇ ਜਨਮ ਦਿਨ ਤੇ ਇਸ ਪਾਵਨ ਅਸਥਾਨ 'ਤੇ ਪਹੁੰਚ ਕੇ ਗੁਰੂ ਘਰ ਦੀਆਂ ਰਹਿਮਤਾਂ ਪ੍ਰਾਪਤ ਕਰਦੀਆਂ ਹਨ।

Baljeet Kaur

This news is Content Editor Baljeet Kaur