ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਦੀ ਕੌਂਸਲਰ ਨਾਲ ਹੋਈ ਤੂੰ-ਤੂੰ, ਮੈਂ-ਮੈਂ
Sunday, Jul 28, 2019 - 04:56 PM (IST)

ਬਠਿੰਡਾ (ਅਮਿਤ ਸ਼ਰਮਾ) : ਸੀਵਰੇਜ ਸਮੱਸਿਆ ਅਤੇ ਪੀਣ ਵਾਲੇ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਅੱਜ ਅਮਰਪੁਰਾ ਬਸਤੀ ਦੇ ਮੁਹੱਲਾ ਵਾਸੀਆਂ ਵੱਲੋਂ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਮੁਹੱਲਾ ਵਾਸੀਆਂ ਅਤੇ ਵਾਰਡ ਦੇ ਮੌਜੂਦਾ ਕਾਂਗਰਸੀ ਕੌਂਸਲਰ ਵਿਚਾਲੇ ਤੂੰ-ਤੂੰ, ਮੈਂ-ਮੈਂ ਹੋ ਗਈ। ਇਹ ਲੜਾਈ ਇੰਨੀ ਵੱਧ ਗਈ ਕਿ ਮੁਹੱਲਾ ਵਾਸੀਆਂ ਨੇ ਆਪਣੇ ਮੁਹੱਲੇ ਦੇ ਕੌਂਸਲਰ ਖਿਲਾਫ ਪੁਲਸ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ।
ਇਲਾਕਾ ਵਾਸੀਆਂ ਨੇ ਦੋਸ਼ ਲਗਾਇਆ ਕਿ ਕਾਂਗਰਸੀ ਕੌਂਸਲਰ ਵਲੋਂ ਉਨ੍ਹਾਂ ਦੀ ਮੁਸ਼ਕਲ ਦਾ ਹੱਲ ਕੱਢਣ ਦੀ ਬਜਾਇ ਉਨ੍ਹਾਂ ਨੂੰ ਗਾਲਾਂ ਕੱਢੀਆਂ ਗਈਆਂ, ਜਿਸ ਕਾਰਨ ਉਹ ਸਰਕਾਰ ਤੋਂ ਇਸ ਕੌਂਸਲਰ ਨੂੰ ਹਟਾਉਣ ਦੀ ਮੰਗ ਕਰਦੇ ਹਨ। ਪੁਲਸ ਮੁਲਾਜ਼ਮ ਦਾ ਕਹਿਣਾ ਹੈ ਕਿ ਮੁਹੱਲਾ ਵਾਸੀਆਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਬੀਤੀ ਦਿਨੀਂ ਪਏ ਤੇਜ਼ ਮੀਂਹ ਕਾਰਨ ਬਠਿੰਡਾ ਦੇ ਹਾਲਾਤ ਪਹਿਲਾਂ ਹੀ ਕਾਫੀ ਖਰਾਬ ਚਲ ਰਹੇ ਹਨ, ਉਤੋਂ ਪ੍ਰਸ਼ਾਸਨ ਤੇ ਸਰਕਾਰ ਦੇ ਨੁਮਾਇੰਦਿਆਂ ਦਾ ਅਜਿਹਾ ਵਤੀਰਾਂ ਉਨ੍ਹਾਂ ਲੋਕਾਂ ਦੇ ਦਿਲਾਂ ਨੂੰ ਠੇਸ ਪਹੁੰਚਾਉਂਦਾ ਹੈ, ਜੋ ਵਿਕਾਸ ਦੀ ਆਸ ਰੱਖ ਕੇ ਅਜਿਹੇ ਲੋਕਾਂ ਨੂੰ ਆਪਣਾ ਨੁਮਾਇੰਦਾ ਚੁਣਦੇ।