ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਦੇਖੋ ਕੀ ਮਿਲਿਆ (ਵੀਡੀਓ)

06/26/2019 10:05:10 AM

ਬਠਿੰਡਾ (ਅਮਿਤ ਸ਼ਰਮਾ) : ਸੂਬਾ ਸਰਕਾਰ ਵੱਲੋਂ ਸੂਬੇ 'ਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੀ ਗਈ ਮੁਹਿੰਮ ਦੇ ਉਸਾਰੂ ਤੇ ਹਾਂ-ਪੱਖੀ ਨਤੀਜੇ ਸਾਹਮਣੇ ਆ ਰਹੇ ਹਨ। ਨਸ਼ਾ ਪੀੜਤ ਵਿਅਕਤੀ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਸੈਂਟਰਾਂ 'ਚ ਇਲਾਜ ਕਰਵਾ ਕੇ ਆਪਣੇ ਪਰਿਵਾਰ ਨਾਲ ਖੁਸ਼ਹਾਲ ਤੇ ਸਿਹਤਮੰਦ ਜੀਵਨ ਜੀਅ ਰਹੇ ਹਨ। ਬਠਿੰਡਾ ਜ਼ਿਲਾ ਪ੍ਰਸ਼ਾਸ਼ਨ ਵਲੋਂ ਅਜਿਹੇ ਹੀ ਨਸ਼ਾ ਛੱਡ ਚੁੱਕੇ 25 ਨੌਜਵਾਨਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ ਟੂਲ ਕਿੱਟਾਂ ਵੰਡੀਆਂ ਗਈਆਂ ਹਨ। ਇਨ੍ਹਾਂ ਨੌਜਵਾਨਾਂ ਨੂੰ ਨਾ ਸਿਰਫ ਕੰਮ ਦੀ ਟ੍ਰੇਨਿੰਗ ਦਿੱਤੀ ਜਾਵੇਗੀ, ਸਗੋਂ ਇਨ੍ਹਾਂ ਨੌਜਵਾਨਾਂ ਨੂੰ ਸਰਟੀਫਿਕੇਟ ਵੀ ਦਿੱਤੇ ਜਾਣਗੇ।

ਬਠਿੰਡਾ ਦੇ ਡਿਪਟੀ ਕਮਿਸ਼ਨਰ ਬੀ ਸ਼੍ਰੀਨਿਵਾਸਨ ਦਾ ਕਹਿਣਾ ਹੈ ਕਿ ਇਨ੍ਹਾਂ ਨੌਜਵਾਨਾਂ ਨੇ ਜ਼ਿੰਦਗੀ 'ਚ ਕਦੇ ਵੀ ਨਸ਼ਾ ਨਾ ਕਰਨ ਦੀ ਸਹੁੰ ਖਾਧੀ ਹੈ। ਇਨ੍ਹਾਂ ਨੌਜਵਾਨਾਂ ਦੀ ਪ੍ਰਸਾਸ਼ਨ ਵਲੋਂ ਹਰ ਮਹੀਨੇ ਮਦਦ ਕੀਤੀ ਜਾਵੇਗੀ।

cherry

This news is Content Editor cherry