ਬਠਿੰਡਾ : ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪਲੇਸਮੈਂਟ ਕੈਂਪ 26 ਨੂੰ

12/25/2019 1:25:47 PM

ਬਠਿੰਡਾ (ਸੁਖਵਿੰਦਰ) : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 26 ਦਸੰਬਰ 2019 ਨੂੰ ਮਾਡਲ ਕਰੀਅਰ ਸੈਂਟਰ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ 'ਚ 10ਵੀਂ, 12ਵੀਂ, ਗਰੈਜੂਏਸ਼ਨ ਪ੍ਰਾਰਥੀ ਭਾਗ ਲੈ ਸਕਦੇ ਹਨ। ਇਹ ਜਾਣਕਾਰੀ ਡਿਪਟੀ ਚੀਫ ਐਗਜ਼ੀਕਿਊਟਿਵ ਅਫਸਰ (ਸੀ. ਈ. ਓ.) ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤੀਰਥਪਾਲ ਸਿੰਘ ਨੇ ਦਿੱਤੀ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਤੀਰਥਪਾਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ 'ਚ ਚੈਕਮੇਟ ਅਤੇ ਰਕਸ਼ਾ ਸਕਿਓਰਿਟੀ ਕੰਪਨੀਆਂ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਰਕਸ਼ਾ ਸਕਿਓਰਿਟੀ ਕੰਪਨੀ ਵੱਲੋਂ ਐਕਸ-ਸਰਵਿਸਮੈਨ ਪ੍ਰਾਰਥੀਆਂ ਦੀ ਵੀ ਚੋਣ ਕੀਤੀ ਜਾਵੇਗੀ।

cherry

This news is Content Editor cherry