ਕਿਰਤੀ ਕਿਸਾਨ ਯੂਨੀਅਨ ਨੇ ਡੀ.ਸੀ. ਦਫਤਰ ਦੇ ਬਾਹਰ ਲਗਾਇਆ ਧਰਨਾ

09/27/2019 4:38:28 PM

ਬਠਿੰਡਾ (ਅਮਿਤ ਸ਼ਰਮਾ) : ਕਿਰਤੀ ਕਿਸਾਨ ਯੂਨੀਅਨ ਵੱਲੋਂ ਪੂਰੇ ਪੰਜਾਬ ਵਿਚ ਆਪਣੀ ਮੰਗਾਂ ਨੂੰ ਲੈ ਕੇ ਵੱਖ-ਵੱਖ ਥਾਂਵਾਂ 'ਤੇ 3 ਦਿਨਾਂ ਦੇ ਧਰਨੇ ਦਾ ਐਲਾਨ ਕੀਤਾ ਸੀ, ਜਿਸ ਤਹਿਤ ਬਠਿੰਡਾ ਵਿਚ ਵੀ ਕਿਰਤੀ ਕਿਸਾਨ ਯੂਨੀਅਨ ਵੱਲੋਂ ਡੀ.ਸੀ. ਦਫਤਰ ਦੇ ਬਾਹਰ ਧਰਨਾ ਲਗਾਇਆ ਗਿਆ ਅਤੇ ਆਪਣੀਆਂ ਮੰਗਾਂ ਦੇ ਹੱਕ ਵਿਚ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।

ਕਿਰਤੀ ਕਿਸਾਨ ਯੂਨੀਅਨ ਬਠਿਡਾ ਦੇ ਪ੍ਰਧਾਨ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਕਿਸਾਨਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸੀ, ਜਿਨ੍ਹਾਂ ਨੂੰ ਭੁੱਲਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਰਜ਼ਾ ਮੁਆਫੀ ਦੇ ਨਾਂ 'ਤੇ ਵੋਟਾਂ ਬਟੋਰਨ ਤੋਂ ਬਾਅਦ ਸਰਕਾਰ ਨੇ ਕਿਸਾਨਾਂ ਦੀ ਕੋਈ ਸੁਧ ਨਹੀਂ ਲਈ। ਕੁੱਝ ਕਿਸਾਨਾਂ ਦਾ ਮਾਮੂਲੀ ਕਰਜ਼ਾ ਮੁਆਫ਼ ਕਰਨ ਦੀ ਡਰਾਮੇਬਾਜ਼ੀ ਕੀਤੀ ਗਈ, ਜਿਸ ਨਾਲ ਕਿਸਾਨਾਂ ਨੂੰ ਕੋਈ ਲਾਭ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਆਉਣ ਵਾਲੇ ਦਿਨਾਂ ਵਿਚ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਨਾ ਕੀਤਾ ਤਾਂ ਇਹ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਏਗਾ।


cherry

Content Editor

Related News