ਮਾਤਾ ਚੰਦ ਕੌਰ ਦੇ ਕਾਤਲਾਂ ਦੀ ਗ੍ਰਿਫਤਾਰੀ ਲਈ ਨਾਮਧਾਰੀ ਪੰਥ ਨੇ DC ਨੂੰ ਸੌਂਪਿਆ ਮੰਗ ਪੱਤਰ

02/11/2020 4:46:36 PM

ਬਠਿੰਡਾ (ਕੁਨਾਲ) : 4 ਸਾਲ ਪਹਿਲਾਂ ਸ੍ਰੀ ਭੈਣੀ ਸਾਹਿਬ 'ਚ ਨਾਮਧਾਰੀ ਪੰਥ ਦੀ ਮੁਖੀ ਮਾਤਾ ਚੰਦ ਕੌਰ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਦੇ ਦੋਸ਼ੀ ਅੱਜ ਤੱਕ ਗ੍ਰਿਫਤਾਰ ਨਹੀਂ ਹੋਏ। ਅੱਜ ਬਠਿੰਡਾ 'ਚ ਨਾਮਧਾਰੀ ਪੰਥ ਵਲੋਂ ਰੋਸ ਮਾਰਚ ਕੱਢ ਕੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਭਾਰਤ ਸਰਕਾਰ ਦੇ ਨਾਂ ਮੰਗ ਪੱਤਰ ਦਿੱਤਾ ਗਿਆ ਅਤੇ ਮੰਗ ਕੀਤੀ ਗਈ ਕਿ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੇਵਕਾ ਸੁਖਪਾਲ ਕੌਰ ਨੇ ਦੱਸਿਆ ਕਿ 4 ਅਪ੍ਰੈਲ 2016 ਨੂੰ ਸ੍ਰੀ ਭੈਣੀ ਸਾਹਿਬ 'ਚ 2 ਮੋਟਰਸਾਈਕਲ ਸਵਾਰ ਨਕਾਬਪੋਸ਼ਾਂ ਨੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਮਾਤਾ ਚੰਦ ਕੌਰ ਦੇ ਕਤਲ ਨੂੰ ਅੰਜਾਮ ਦਿੱਤਾ ਸੀ ਪਰ 4 ਸਾਲ ਬੀਤ ਜਾਣ ਦੇ ਬਾਅਦ ਵੀ ਜਾਂਚ ਏਜੰਸੀਆਂ ਦੇ ਹੱਥ ਖਾਲ੍ਹੀ ਹਨ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਕੋਈ ਰਾਜਨੀਤਕ ਦਬਾਅ ਜਾਂ ਫਿਰ ਪੈਸਿਆਂ ਦੇ ਪ੍ਰਭਾਵ ਕਾਰਨ ਜਾਣ-ਬੁੱਝ ਕੇ ਮਾਤਾ ਚੰਦ ਕੌਰ ਦੇ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਅੱਜ ਉਨ੍ਹਾਂ ਨੂੰ ਇਨਸਾਫ ਲਈ ਸੜਕਾਂ 'ਤੇ ਉਤਰਨਾ ਪੈ ਰਿਹਾ ਹੈ।

cherry

This news is Content Editor cherry