ਬਠਿੰਡਾ ਨਗਰ ਨਿਗਮ ਦਫਤਰ ਦੇ ਬਾਹਰ ਨਿਗਮ ਮੁਲਾਜ਼ਮਾਂ ਨੇ ਦਿੱਤਾ ਧਰਨਾ

Saturday, Feb 15, 2020 - 01:22 PM (IST)

ਬਠਿੰਡਾ ਨਗਰ ਨਿਗਮ ਦਫਤਰ ਦੇ ਬਾਹਰ ਨਿਗਮ ਮੁਲਾਜ਼ਮਾਂ ਨੇ ਦਿੱਤਾ ਧਰਨਾ

ਬਠਿੰਡਾ (ਕੁਨਾਲ) : ਬਠਿੰਡਾ ਨਗਰ ਨਿਗਮ ਦਫਤਰ ਦੇ ਬਾਹਰ ਅੱਜ ਨਿਗਮ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਲਈ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਉਹ ਪੰਜਾਬ ਸਰਕਾਰ ਖਿਲਾਫ ਵੱਡਾ ਸੰਘਰਸ਼ ਵਿੱਢਣਗੇ।

ਪ੍ਰਦਰਸ਼ਨ ਕਰ ਰਹੇ ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਪਿਛਲੇ ਲੰਬੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਸਮੇਂ 'ਤੇ ਪੈਨਸ਼ਨ ਅਤੇ ਤਨਖਾਹ ਦੇਣ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਆਪਣਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖਣਗੇ।


author

cherry

Content Editor

Related News