ਪੰਚਾਇਤ ਵਿਭਾਗ ਦੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

08/01/2019 3:51:25 PM

ਬਠਿੰਡਾ (ਅਮਿਤ ਸ਼ਰਮਾ,ਸੁਖਵਿੰਦਰ) : ਕਾਂਗਰਸੀ ਆਗੂ ਵੱਲੋਂ ਮਾਨਸਾ ਦੇ ਏ. ਡੀ. ਸੀ. ਨਾਲ ਬਦਸਲੂਕੀ ਕਰਨ ਦੇ ਰੋਸ ਵਜੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਜ਼ਿਲਾ ਪ੍ਰੀਸ਼ਦ ਵਿਖੇ ਧਰਨਾ ਦੇ ਕੇ ਸੂਬਾ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਧਰਨੇ ਕਾਰਣ ਆਮ ਲੋਕਾਂ ਨੂੰ ਵੀ ਪ੍ਰੇਸ਼ਾਨੀਆ ਦਾ ਸਾਹਮਣਾ ਕਰਨਾ ਪਿਆ।

ਇਸ ਸਮੇਂ ਜਾਣਕਾਰੀ ਦਿੰਦਿਆਂ ਸੀ. ਡੀ. ਪੀ. ਓ. ਧਰਮਪਾਲ ਸ਼ਰਮਾ ਫੂਲ ਤੇ ਪੰਚਾਇਤ ਸਕੱਤਰ ਯੂਨੀਅਨ ਦੇ ਪ੍ਰਧਾਨ ਗੁਰਜੀਵਨ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਇਕ ਕਾਂਗਰਸੀ ਆਗੂ ਵੱਲੋਂ ਜ਼ਬਰਦਸਤੀ ਮਾਨਸਾ ਦੇ ਏ. ਡੀ. ਸੀ. ਵਿਕਾਸ ਨੂੰ ਦਫਤਰ ਵਿਖੇ ਬੰਦੀ ਬਣਾਇਆ ਗਿਆ ਅਤੇ ਉਸ ਨਾਲ ਬਦਸਲੂਕੀ ਕੀਤੀ ਗਈ। ਇਸ ਦੀ ਸਮੂਹ ਮੁਲਾਜ਼ਮਾਂ ਵੱਲੋਂ ਸਖਤ ਸਬਦਾਂ 'ਚ ਨਿੰਦਾ ਕੀਤੀ ਜਾਂਦੀ ਹੈ। ਉਨ੍ਹਾਂ ਰੋਸ ਜਤਾਇਆ ਕਿ ਆਏ ਦਿਨ ਹੀ ਨੇਤਾਵਾਂ ਵੱਲੋਂ ਅਧਿਕਾਰੀਆਂ ਨੂੰ ਪ੍ਰੇਸ਼ਾਨ ਕਰਨ ਦੀਆ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਣ ਉਨ੍ਹਾਂ ਨੂੰ ਨੌਕਰੀ ਕਰਨੀ ਵੀ ਮੁਸ਼ਕਿਲ ਹੋ ਜਾਵੇਗੀ। ਉਨ੍ਹਾਂ ਰੋਸ ਜਤਾਇਆ ਕਿ ਜੇਕਰ ਸੂਬਾ ਸਰਕਾਰ ਵੱਲੋਂ ਉਕਤ ਆਗੂ ਖਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਇਸ ਮੌਕੇ ਪ੍ਰੈਸ ਸਕੱਤਰ ਅਮਰੀਕ ਸਿੰਘ ਮਹਿਰਾਜ, ਜ਼ਿਲਾ ਪ੍ਰਧਾਨ ਸੁਖਵੀਰ ਸਿੰਘ ਆਦਿ ਮੌਜੂਦ ਸਨ।


cherry

Content Editor

Related News