ਬਠਿੰਡਾ 'ਚ ਨੌਜਵਾਨ ਦੀ ਬੇਰਹਿਮੀ ਨਾਲ ਕਤਲ

Saturday, May 30, 2020 - 11:31 AM (IST)

ਬਠਿੰਡਾ 'ਚ ਨੌਜਵਾਨ ਦੀ ਬੇਰਹਿਮੀ ਨਾਲ ਕਤਲ

ਬਠਿੰਡਾ (ਬਾਂਸਲ, ਬਲਵਿੰਦਰ) : ਬੀਤੀ ਰਾਤ ਇਥੇ ਕੁਝ ਵਿਅਕਤੀਆਂ ਵਲੋਂ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਭੁੱਖੇ-ਪਿਆਸੇ ਪ੍ਰਵਾਸੀਆਂ 'ਤੇ ਪੁਲਸ ਨੇ ਵਰ੍ਹਾਈਆਂ ਡਾਂਗਾਂ, ਲਗਵਾਈਆਂ ਊਠਕ-ਬੈਠਕਾਂ

ਜਾਣਕਾਰੀ ਅਨੁਸਾਰ ਅੱਜ ਸਵੇਰੇ ਦਾਣਾ ਮੰਡੀ ਰੋਡ 'ਤੇ ਲੋਕਾਂ ਨੇ ਇਕ 25 ਸਾਲਾ ਨੌਜਵਾਨ ਦੀ ਲਾਸ਼ ਪਈ ਦੇਖੀ। ਸੂਚਨਾ ਮਿਲਣ ਤੇ ਥਾਣਾ ਕੋਤਵਾਲੀ ਪੁਲਸ ਪਾਰਟੀ ਮੌਕੇ ਤੇ ਪਹੁੰਚ ਗਈ ਜਦਕਿ ਸਮਾਜ ਸੇਵੀ ਸੰਸਥਾ ਸਹਾਰਾ ਜਨਸੇਵਾ ਦੇ ਵਰਕਰ ਵੀ ਪਹੁੰਚ ਗਏ। ਪੁਲਸ ਦੀ ਮੁੱਢਲੀ ਕਾਰਵਾਈ ਉਪਰੰਤ ਸਹਾਰਾ ਵਰਕਰਾਂ ਵਲੋਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ।

ਇਹ ਵੀ ਪੜ੍ਹੋ : ਫਤਿਹਗੜ੍ਹ ਚੂੜੀਆਂ 'ਚ ਗੁਟਕਾ ਸਾਹਿਬ ਦੀ ਬੇਅਦਬੀ, ਤਿੰਨ ਵਿਅਕਤੀ ਗ੍ਰਿਫਤਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਦੇਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਦੀ ਸ਼ਨਾਖਤ ਨਹੀਂ ਹੋ ਸਕੀ। ਉਨ੍ਹਾਂ ਦੱਸਿਆ ਕਿ ਨੌਜਵਾਨ ਨੂੰ ਦੇਖ ਕੇ ਲੱਗਦਾ ਹੈ ਕਿ ਗੁੱਜੀਆਂ ਸੱਟਾਂ ਮਾਰ ਕੇ ਉਸ ਦਾ ਕਤਲ ਕੀਤਾ ਗਿਆ। ਫਿਰ ਵੀ ਪੜਤਾਲ ਕੀਤੀ ਜਾ ਰਹੀ ਹੈ ਕਿ ਉਕਤ ਲੜਕਾ ਕੌਣ ਸੀ ਤੇ ਇਸਦੀ ਮੌਤ ਕਿਵੇਂ ਹੋਈ।


author

Baljeet Kaur

Content Editor

Related News