ਬਠਿੰਡਾ ਪੁਲਸ ਨੂੰ ਮਿਲੀ ਸਫ਼ਲਤਾ, ਨਾਜਾਇਜ਼ ਹਥਿਆਰ ਸਪਲਾਈ ਕਰਨ ਵਾਲਾ 4 ਪਿਸਤੌਲਾਂ ਸਮੇਤ ਕਾਬੂ

Friday, Dec 16, 2022 - 11:05 AM (IST)

ਬਠਿੰਡਾ (ਸੁਖਵਿੰਦਰ) : ਸੀ. ਆਈ. ਏ.-1 ਪੁਲਸ ਨੇ ਅਸਲੇ ਦੇ ਇਕ ਸਪਲਾਇਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ’ਚੋਂ 32 ਬੋਰ ਦੇ 4 ਪਿਸਤੌਲ ਅਤੇ 10 ਕਾਰਤੂਸ ਬਰਾਮਦ ਕੀਤੇ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਮੋਹਿਤ ਕੁਮਾਰ ਵਾਸੀ ਤਲਵੰਡੀ ਸਾਬੋ ਦੂਜੇ ਸੂਬਿਆਂ ਤੋਂ ਨਾਜਾਇਜ਼ ਹਥਿਆਰ ਲਿਆ ਕੇ ਬਦਮਾਸ਼ਾਂ ਆਦਿ ਨੂੰ ਸਪਲਾਈ ਕਰਦਾ ਹੈ। ਪੁਲਸ ਨੂੰ ਪਤਾ ਲੱਗਾ ਕਿ ਮੁਲਜ਼ਮ ਬੀਤੇ ਦਿਨ ਵੀ ਅਸਲੇ ਦੀ ਸਪਲਾਈ ਦੇਣ ਵਾਲਾ ਹੈ। ਇਸ ’ਤੇ ਪੁਲਸ ਨੇ ਸੰਤਪੁਰਾ ਰੋਡ ’ਤੇ ਨਾਕਾਬੰਦੀ ਕਰ ਕੇ ਮੁਲਜ਼ਮ ਮੋਹਿਤ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ- ਪੰਜਾਬ 'ਚ ਅਪਰਾਧ ਦਰ 16 ਸੂਬਿਆਂ ਨਾਲੋਂ ਘੱਟ, ਸਾਂਸਦ ਸੰਜੀਵ ਅਰੋੜਾ ਨੇ ਕੀਤਾ ਵੱਡਾ ਦਾਅਵਾ

ਪੁਲਸ ਨੇ ਉਸ ਦੇ ਕਬਜ਼ੇ ’ਚੋਂ 4 ਪਿਸਤੌਲ, 32 ਬੋਰ ਦਾ ਪਿਸਤੌਲ ਅਤੇ 10 ਕਾਰਤੂਸ ਬਰਾਮਦ ਕੀਤੇ ਹਨ। ਪੁੱਛਗਿੱਛ ਦੌਰਾਨ ਮੁਲਜ਼ਮ ਮੋਹਿਤ ਕੁਮਾਰ ਨੇ ਦੱਸਿਆ ਕਿ ਉਹ ਮੱਧ ਪ੍ਰਦੇਸ਼ ਤੋਂ ਦੇਸੀ ਪਿਸਤੌਲ ਲਿਆ ਕੇ ਬਠਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸਪਲਾਈ ਕਰਦਾ ਹੈ। ਉਸ ਨੇ ਦੱਸਿਆ ਕਿ ਉਹ ਉਕਤ ਹਥਿਆਰ ਆਪਣੇ ਇਕ ਜਾਣਕਾਰ ਕੁਲਦੀਪ ਸਿੰਘ ਵਾਸੀ ਤਲਵੰਡੀ ਸਾਬੋ ਨੂੰ ਦੇਣ ਲਈ ਲੈ ਕੇ ਜਾ ਰਿਹਾ ਸੀ। ਪੁਲਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਕੋਤਵਾਲੀ ਵਿਚ ਕੇਸ ਦਰਜ ਕਰ ਲਿਆ ਹੈ ਅਤੇ ਕੁਲਦੀਪ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਜ਼ੀਰਾ 'ਚ 13 ਸਾਲਾ ਮਾਸੂਮ ਨੂੰ ਜੀਜੇ ਨੇ ਦਿੱਤੀ ਸੀ ਦਰਦਨਾਕ ਮੌਤ, ਵਜ੍ਹਾ ਜਾਣ ਪੈਰਾਂ ਹੇਠੋਂ ਖਿਸਕੇਗੀ ਜ਼ਮੀਨ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News