ਬਠਿੰਡਾ 'ਚ ਸੁੰਦਰ ਕੁੜੀਆਂ ਦੇ ਮੁਕਾਬਲੇ ਵਾਲੇ ਪੋਸਟਰ ਮਾਮਲੇ 'ਚ 2 ਗ੍ਰਿਫ਼ਤਾਰ

Friday, Oct 14, 2022 - 03:02 PM (IST)

ਬਠਿੰਡਾ (ਸੁਖਵਿੰਦਰ) : ਸੋਸ਼ਲ਼ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੇ ਸੁੰਦਰ ਕੁੜੀਆਂ ਦੇ ਮੁਕਾਬਲੇ ਵਾਲੇ ਪੋਸਟਰ 'ਤੇ ਬਠਿੰਡਾ ਪੁਲਸ ਨੇ ਸਖ਼ਤ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਸੁਰਿੰਦਰ ਸਿੰਘ ਅਤੇ ਰਾਮ ਦਿਆਲ ਸਿੰਘ ਦੇ ਖ਼ਿਲਾਫ਼ ਥਾਣਾ ਕੋਟਲੀਵਾਲਾ ਵਿਖੇ 420,419,501,509,109 ਆਈ. ਪੀ. ਸੀ. , ਅਸ਼ਲੀਲ ਪ੍ਰਤੀਨਿਧਤਾ ਐਕਟ ਦੀ ਧਾਰਾ 6 ਅਤੇ ਪੰਜਾਬ ਪ੍ਰਾਪਰਟੀ ਦੀ ਬਦਨਾਮੀ ਰੋਕਥਾਮ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਦੋਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਬਣਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਗ੍ਰਿਫ਼ਤਾਰ ਕੀਤੇ ਦੋ ਮੁਲਜ਼ਮ ਪਿਓ-ਪੁੱਤ ਹਨ।

ਇਹ ਵੀ ਪੜ੍ਹੋ- ਡਾ. ਗੁਰਪ੍ਰੀਤ ਵਾਂਡਰ ਵੱਲੋਂ VC ਦੇ ਅਹੁਦੇ ਦੀ ਉਮੀਦਵਾਰੀ ਵਾਪਸ ਲੈਣ 'ਤੇ ਮਜੀਠੀਆ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ

ਜ਼ਿਕਰਯੋਗ ਹੈ ਕਿ ਬਠਿੰਡਾ ਦੇ ਇਕ ਹੋਟਲ 'ਚ ਦੀਵਾਲੀ ਤੋਂ ਕੁਝ ਦਿਨ ਪਹਿਲਾਂ 23 ਅਕਤੂਬਰ ਕੁਝ ਵਿਅਕਤੀਆਂ ਵੱਲੋਂ ਸੁੰਦਰਤਾ ਮੁਕਾਬਲਾ ਕਰਵਾਇਆ ਜਾਣਾ ਸੀ, ਜਿਸ ਦੋ ਪੋਸਟਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਲਗਾਏ ਗਏ ਹਨ। ਇਸ ਇਸ ਮੁਕਾਬਲੇ ਦੇ ਪੋਸਟਰਾਂ ’ਤੇ ਜਨਰਲ ਵਰਗ ਨਾਲ ਸਬੰਧਤ ਲੜਕੀਆਂ ਦੇ ਸੁੰਦਰਤਾ ਮੁਕਾਬਲਿਆਂ ਦੀ ਰਜਿਸਟ੍ਰੇਸ਼ਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇੰਨਾ ਹੀ ਨਹੀਂ, ਇਨ੍ਹਾਂ ਪੋਸਟਰਾਂ ’ਤੇ ਲਿਖਿਆ ਗਿਆ ਹੈ ਕਿ ਬਿਊਟੀ ਕਾਂਟੈਸਟ ’ਚ ਟਾਪ ਕਰਨ ਵਾਲੀ ਲੜਕੀ ਨੂੰ ਕੈਨੇਡਾ ਦੇ ਰਹਿਣ ਵਾਲੇ ਲੜਕੇ ਨਾਲ ਵਿਆਹ ਕਰਨ ਦੀ ਪੇਸ਼ਕਸ਼ ਵੀ ਕੀਤੀ ਜਾਵੇਗੀ। ਉਪਰੋਕਤ ਪੋਸਟਰ ਫੇਸਬੁੱਕ, ਵਟਸਐਪ ਅਤੇ ਹੋਰ ਸੋਸ਼ਲ ਸਾਈਟਾਂ ’ਤੇ ਵਾਇਰਲ ਹੋ ਰਹੇ ਹਨ। ਦੱਸ ਦੇਈਏ ਕਿ ਪੁਲਸ ਨੇ ਇਸ 'ਤੇ ਜਲਦ ਐਕਸ਼ਨ ਲੈਂਦਿਆਂ ਬੀਤੇ ਦਿਨ ਐੱਫ. ਆਈ. ਆਰ. ਦਰਜ ਕੀਤੀ ਸੀ ਅਤੇ ਅੱਜ ਦੋਵੇਂ ਕਾਬੂ ਕਰ ਲਏ ਗਏ ਹਨ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News