ਬਠਿੰਡਾ 'ਚ ਸਕੂਲੀ ਬੱਸਾਂ ਦੀ ਚੈਕਿੰਗ, 5 ਦੇ ਕੱਟੇ ਚਾਲਾਨ

02/17/2020 1:15:12 PM

ਬਠਿੰਡਾ (ਕੁਨਾਲ) : ਸੰਗਰੂਰ ਦੇ ਲੌਂਗੋਵਾਲ ਵਿਖੇ ਸ਼ਨੀਵਾਰ ਨੂੰ ਵਾਪਰੇ ਦਰਦਨਾਕ ਵੈਨ ਹਾਦਸੇ ਨੇ ਹਰ ਦਿਲ ਨੂੰ ਝੰਜੋੜ ਕੇ ਰੱਖ ਦਿੱਤਾ, ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਹਰ ਜ਼ਿਲੇ ਦੇ ਸਕੂਲੀ ਵਾਹਨਾਂ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ, ਜਿਸ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲਿਆਂ 'ਚ ਪ੍ਰਸ਼ਾਸਨ ਹਰਕਤ 'ਚ ਆ ਗਿਆ ਹੈ।

ਇਸੇ ਤਰ੍ਹਾਂ ਬਠਿੰਡਾ ਪ੍ਰਸ਼ਾਸਨ ਵੱਲੋਂ ਵੀ ਸਰਕਾਰੀ ਤੇ ਪ੍ਰਾਈਵੇਟ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 5 ਬੱਸਾਂ ਦੇ ਚਲਾਨ ਕੱਟੇ ਅਤੇ ਸਖਤੀ ਵਰਤਦਿਆਂ 6 ਬੱਸਾਂ ਨੂੰ ਬਾਊਂਡ ਕੀਤਾ ਗਿਆ। ਬੇਸ਼ੱਕ ਪ੍ਰਸ਼ਾਸਨ ਵਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਹੁਣ ਸਕੂਲ ਵੈਨਾਂ ਤੇ ਬੱਸਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਹੈ ਪਰ ਇਥੇ ਸਵਾਲ ਇਹ ਉਠਦਾ ਹੈ ਕਿ ਕਿਸੇ ਵੱਡੇ ਹਾਦਸੇ ਤੋਂ ਬਾਅਦ ਹੀ ਪ੍ਰਸ਼ਾਸਨ ਦੀ ਅੱਖ ਕਿਉਂ ਖੁੱਲਦੀ ਹੈ। ਜੇਕਰ ਪ੍ਰਸ਼ਾਸਨ ਵਲੋਂ ਅਜਿਹੀ ਫੁਰਤੀ ਸਮਾਂ ਰਹਿੰਦਿਆਂ ਦਿਖਾਈ ਹੁੰਦੀ ਤਾਂ ਸ਼ਾਇਦ ਸੰਗਰੂਰ 'ਚ ਅਣਗਿਹਲੀ ਦੀ ਭੇਂਟ ਚੜ੍ਹੀਆਂ ਮਾਸੂਮ ਜਿੰਦਾ ਨੂੰ ਬਚਾਇਆ ਜਾ ਸਕਦਾ ਸੀ।

cherry

This news is Content Editor cherry