ਬਠਿੰਡਾ ਦੇ ਸਰਕਾਰੀ ਸਕੂਲ ਦੀ ਵਿਦਿਆਰਥਣ ਨੇ ਦਿੱਤਾ ਬੱਚੇ ਨੂੰ ਜਨਮ

Wednesday, Apr 01, 2026 - 11:35 AM (IST)

ਬਠਿੰਡਾ ਦੇ ਸਰਕਾਰੀ ਸਕੂਲ ਦੀ ਵਿਦਿਆਰਥਣ ਨੇ ਦਿੱਤਾ ਬੱਚੇ ਨੂੰ ਜਨਮ

ਗੋਨਿਆਣਾ (ਗੋਰਾ ਲਾਲ)- ਬਠਿੰਡਾ ਦੇ ਥਾਣਾ ਨੇਹੀਆਂਵਾਲਾ ਦੇ ਇਲਾਕੇ ’ਚ ਆਉਂਦੇ ਇਕ ਸਰਕਾਰੀ ਸਕੂਲ ਦੀ ਇਕ ਨਾਬਾਲਗ ਵਿਦਿਆਰਥਣ ਵੱਲੋਂ ਬੱਚੇ ਨੂੰ ਜਨਮ ਦੇਣ ਦੀ ਘਟਨਾ ਸਾਹਮਣੇ ਆਈ ਹੈ। ਥਾਣਾ ਨੇਹੀਆਂਵਾਲਾ ਪੁਲਸ ਵੱਲੋਂ ਪੀੜਤ ਦੇ ਮਾਪਿਆਂ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਨੌਜਵਾਨ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ, ਜੋ ਖੁਦ ਵੀ ਨਾਬਾਲਗ ਦੱਸਿਆ ਜਾ ਰਿਹਾ ਹੈ। ਕਾਨੂੰਨੀ ਨਿਯਮਾਂ ਅਨੁਸਾਰ ਦੋਵਾਂ ਦੀ ਪਛਾਣ ਗੁਪਤ ਰੱਖੀ ਗਈ ਹੈ।

ਇਸ ਸਬੰਧੀ ਸਕੂਲ ਮੁਖੀ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਛੁੱਟੀ ’ਤੇ ਹੋਣ ਦੀ ਗੱਲ ਕਹੀ ਗਈ, ਜਦਕਿ ਜ਼ਿਲਾ ਸਿੱਖਿਆ ਅਧਿਕਾਰੀ ਨਾਲ ਸੰਪਰਕ ਨਹੀਂ ਹੋ ਸਕਿਆ।


author

Anmol Tagra

Content Editor

Related News