ਔਰਤ ਨੇ ਲਾਇਆ ਸਹੁਰੇ ਪਰਿਵਾਰ ''ਤੇ ਕੁੱਟ-ਮਾਰ ਕਰ ਕੇ ਘਰੋਂ ਕੱਢਣ ਦਾ ਦੋਸ਼

01/07/2020 1:13:02 PM

ਮੋਗਾ (ਆਜ਼ਾਦ): ਮੋਗਾ ਨਿਵਾਸੀ ਇਕ ਔਰਤ ਨੇ ਆਪਣੇ ਪਤੀ ਅਤੇ ਸਹੁਰੇ ਪਰਿਵਾਰ 'ਤੇ ਉਸ ਨੂੰ ਬੁਰੀ ਤਰ੍ਹਾਂ ਨਾਲ ਕੁੱਟ-ਮਾਰ ਕਰ ਕੇ ਘਰੋਂ ਬਾਹਰ ਕੱਢਣ ਦਾ ਦੋਸ਼ ਲਾਇਆ ਹੈ। ਇਸ ਸਬੰਧੀ ਉਸ ਨੇ ਥਾਣਾ ਸਿਟੀ ਸਾਊਥ ਨੂੰ ਸ਼ਿਕਾਇਤ ਪੱਤਰ ਦੇ ਕੇ ਕਥਿਤ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸਰਬਜੀਤ ਕੌਰ ਨੇ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਕਿਹਾ ਕਿ ਉਸ ਦਾ ਵਿਆਹ 9 ਸਾਲ ਪਹਿਲਾਂ ਚਮਕੌਰ ਸਿੰਘ ਨਾਲ ਹੋਇਆ ਸੀ ਅਤੇ ਮੇਰਾ ਇਕ ਬੇਟਾ ਵੀ ਹੈ। ਵਿਆਹ ਦੇ ਸਮੇਂ ਮੇਰੇ ਪੇਕਿਆਂ ਵਾਲਿਆਂ ਵੱਲੋਂ ਆਪਣੀ ਹੈਸੀਅਤ ਅਨੁਸਾਰ ਦਾਜ ਵੀ ਦਿੱਤਾ ਗਿਆ ਪਰ ਮੇਰਾ ਪਤੀ ਅਤੇ ਸੱਸ ਮੈਨੂੰ ਦਾਜ ਲਈ ਪ੍ਰੇਸ਼ਾਨ ਕਰਦੇ ਸਨ। ਕਈ ਵਾਰ ਤਾਂ ਮੈਨੂੰ ਪੇਕੇ ਘਰ ਵੀ ਛੱਡਿਆ ਗਿਆ। ਬਹੁਤ ਵਾਰ ਅਸੀਂ ਪੰਚਾਇਤ ਰਾਹੀਂ ਉਨ੍ਹਾਂ ਨੂੰ ਸਮਝਾਉਣ ਦਾ ਵੀ ਯਤਨ ਕੀਤਾ ਪਰ ਉਨ੍ਹਾਂ ਕਿਸੇ ਦੀ ਕੋਈ ਗੱਲ ਨਹੀਂ ਸੁਣੀ।

ਪੀੜਤਾ ਨੇ ਕਿਹਾ ਕਿ ਮੇਰੇ ਪਤੀ ਨੇ ਮੈਨੂੰ ਦਾਜ ਖਾਤਰ ਕੁੱਟ-ਮਾਰ ਕਰ ਕੇ ਘਰੋਂ ਬਾਹਰ ਕੱਢ ਦਿੱਤਾ ਅਤੇ ਮੈਨੂੰ ਇਹ ਵੀ ਪਤਾ ਲੱਗਾ ਕਿ ਮੇਰੇ ਪਤੀ ਨੇ ਮੈਨੂੰ ਬਿਨਾਂ ਤਲਾਕ ਦਿੱਤੇ ਕਿਸੇ ਹੋਰ ਔਰਤ ਨਾਲ ਵਿਆਹ ਕਰਵਾ ਲਿਆ ਹੈ, ਜਦ ਇਸ ਸਬੰਧੀ ਥਾਣਾ ਸਿਟੀ ਸਾਊਥ ਦੇ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਉਕਤ ਮਾਮਲੇ ਦੀ ਜਾਂਚ ਕਰ ਕੇ ਸੱਚਾਈ ਜਾਣਨ ਦਾ ਯਤਨ ਕਰ ਰਹੇ ਹਨ। ਜੇਕਰ ਸ਼ਿਕਾਇਤਕਰਤਾ ਦੇ ਦੋਸ਼ ਸਹੀ ਪਾਏ ਗਏ ਤਾਂ ਕਥਿਤ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।


Shyna

Content Editor

Related News