ਬਹਿਬਲਕਲਾਂ ਗੋਲੀਕਾਂਡ: ਸਾਬਕਾ ਆਈ.ਜੀ.ਉਮਰਾਨੰਗਲ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾਂ 7 ਦਿਨ ਦਾ ਦੇਣਾ ਪਵੇਗਾ ਨੋਟਿਸ

Wednesday, Oct 07, 2020 - 10:13 AM (IST)

ਫਰੀਦਕੋਟ (ਜਗਦੀਸ਼ ,ਬਾਂਸਲ): ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ 14 ਅਕਤੂਬਰ ਸਾਲ 2015 ਨੂੰ ਵਾਪਰੇ ਬਹਿਬਲ ਕਲਾਂ ਗੋਲੀਕਾਂਡ ਵਿਚ ਵਿਸ਼ੇਸ਼ ਜਾਂਚ ਟੀਮ ਨੇ ਮੁਲਜ਼ਮ ਵਜੋਂ ਨਾਮਜ਼ਦ ਕਰਨ ਦੇ ਦੋਸ਼ ਹੇਠ ਮੁਅੱਤਲ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਵੱਲੋਂ ਸ਼ੈਸਨ ਜੱਜ ਸੁਮੀਤ ਮਲਹੋਤਰਾ ਦੀ ਅਦਾਲਤ 'ਚ ਚੱਲਦੇ ਮੁਕੱਦਮੇ ਤੱਕ ਜ਼ਮਾਨਤ 'ਤੇ ਰਿਹਾਅ ਕਰਨ ਦੀ ਮੰਗ ਕੀਤੀ ਗਈ ਸੀ। ਜਿਸ 'ਤੇ ਅਦਾਲਤ ਨੇ ਇਸ ਦੀ ਸੁਣਵਾਈ ਤੋਂ ਬਾਅਦ ਸਿਟ ਟੀਮ ਦੇ ਡੀ.ਐੱਸ.ਪੀ. ਵਲੋਂ ਅਦਾਲਤ 'ਚ ਬਿਆਨ ਦੇਣ ਦੇ ਬਾਅਦ ਉਮਰਾਨੰਗਲ ਵਲੋਂ ਲਾਈ ਗਈ ਜ਼ਮਾਨਤ ਦੀ ਅਰਜੀ ਦਾ ਫੈਸਲਾ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੀ ਜਨਮ ਦਿਨ ਵਾਲੇ ਦਿਨ ਬਲੀ ਚਿਖਾ, ਭੁੱਬਾਂ ਮਾਰ ਰੋਇਆ ਸਾਰਾ ਪਿੰਡ

ਜਾਣਕਾਰੀ ਅਨੁਸਾਰ ਮੁਅੱਤਲ ਆਈ.ਜੀ. ਉਮਰਾਨੰਗਲ ਨੂੰ 14 ਅਕਤੂਬਰ 2015 ਨੂੰ ਵਾਪਰੇ ਬਹਿਬਲ ਕਲਾਂ ਗੋਲੀਕਾਂਡ 'ਚ ਵਿਸ਼ੇਸ਼ ਜਾਂਚ ਟੀਮ ਨੇ ਮੁਲਜ਼ਮ ਵਲੋਂ ਨਾਮਜ਼ਦ ਕਰ ਲਿਆ ਸੀ, ਜਿਸ ਨੇ ਆਪਣੀ ਗ੍ਰਿਫਤਾਰੀ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਬਲੈਂਕਟ ਜ਼ਮਾਨਤ ਲਗਾ ਕੇ ਆਪਣੀ ਗ੍ਰਿਫਤਾਰੀ ਤੋਂ ਰੋਕ ਲਈ ਬਲੈਕਟ ਜ਼ਮਾਨਤ ਦਾ ਹੁਕਮ ਲੈ ਲਿਆ ਸੀ। ਸੁਣਵਾਈ 'ਤੇ ਬਹਿਸ ਲਈ ਐੱਸ.ਆਈ.ਟੀ.ਵਲੋਂ ਹਾਜ਼ਰ ਹੋਏ ਸਰਕਾਰੀ ਵਕੀਲ ਰਜਨੀਸ਼ ਗੋਇਲ ਨੇ ਅਦਾਲਤ ਨੂੰ ਦੱਸਿਆ ਕਿ ਉਮਰਾਨੰਗਲ ਨੂੰ ਪਹਿਲਾਂ ਹੀ ਹਾਈਕੋਰਟ ਤੋਂ ਬਲੈਂਕਟ ਬੇਲ ਮਿਲੀ ਹੋਈ ਹੈ, ਜਿਸ 'ਚ ਕਿਸੇ ਵੀ ਮਾਮਲੇ 'ਚ ਐੱਸ.ਆਈ.ਟੀ. ਨੂੰ ਉਨਾਂ ਨੂੰ ਜਾਂਚ 'ਚ ਸ਼ਾਮਲ ਕਰਨ ਜਾਂ ਗ੍ਰਿਫਤਾਰ ਕਰਨ ਤੋਂ ਪਹਿਲਾਂ 7 ਦਿਨ ਦਾ ਨੋਟਿਸ ਦੇਣਾ ਹੋਵੇਗਾ ਅਤੇ ਹਾਈਕੋਰਟ ਦੇ ਉਕਤ ਫੈਸਲੇ ਨੂੰ ਸਟੇਟ ਵਲੋਂ ਚੁਣੌਤੀ ਵੀ ਦਿੱਤੀ ਗਈ ਹੈ। ਹਾਲਾਂਕਿ ਅਜੇ ਤੱਕ ਐੱਸ.ਆਈ.ਟੀ. ਵੱਲੋਂ ਕਿਸੇ ਤਰ੍ਹਾਂ ਦਾ ਕੋਈ ਨੋਟਿਸ ਉਮਰਾਨੰਗਲ ਨੂੰ ਨਹੀਂ ਦਿੱਤਾ ਗਿਆ।

ਇਹ ਵੀ ਪੜ੍ਹੋ : ਹੈਵਾਨੀਅਤ ਦੀਆਂ ਹੱਦਾਂ ਪਾਰ : ਡਰਾ-ਧਮਕਾ ਕੇ ਨਾਬਾਲਗਾ ਨਾਲ 8 ਸਾਲ ਤੱਕ ਕਰਦਾ ਰਿਹਾ ਜਬਰ-ਜ਼ਿਨਾਹ

ਜ਼ਿਕਰਯੋਗ ਹੈ ਕਿ 14 ਅਕਤੂਬਰ 2015 ਨੂੰ ਸ਼ਾਂਤਮਈ ਧਰਨੇ 'ਤੇ ਬੈਠੀਆਂ ਸੰਗਤਾਂ ਉੱਪਰ ਬਹਿਬਲ ਕਲਾਂ ਵਿਖੇ ਢਾਹੇ ਗਏ ਪੁਲਸੀਆਂ ਅੱਤਿਆਚਾਰ ਸਬੰਧੀ ਭਾਵੇਂ ਥਾਣਾ ਬਾਜਾਖਾਨਾ ਦੀ ਪੁਲਸ ਨੇ ਧਰਨਾਕਾਰੀਆਂ ਖਿਲਾਫ ਹੀ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਸੀ ਪਰ ਤਤਕਾਲੀਨ ਬਾਦਲ ਸਰਕਾਰ ਵੱਲੋਂ ਗਠਿਤ ਕੀਤੀ ਗਈ ਏ.ਡੀ.ਜੀ.ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਵਾਲੀ ਐੱਸ.ਆਈ.ਟੀ. ਦੀ ਜਾਂਚ ਰਿਪੋਰਟ 'ਚ ਉਕਤ ਘਟਨਾ ਸਬੰਧੀ ਪੁਲਸ ਨੂੰ ਦੋਸ਼ੀ ਠਹਿਰਾਇਆ ਗਿਆ ਤਾਂ ਥਾਣਾ ਬਾਜਾਖਾਨਾ ਵਿਖੇ ਅਣਪਛਾਤੀ ਪੁਲਸ ਖਿਲਾਫ ਮੁਕੱਦਮਾ ਨੰਬਰ 130, ਮਿਤੀ 21-10-2015, ਆਈ.ਪੀ.ਸੀ. ਦੀਆਂ ਧਾਰਾਵਾਂ ਅਤੇ ਅਸਲਾ ਐਕਟ ਦੀ ਧਾਰਾ 25/27/54/59 ਤਹਿਤ ਮਾਮਲਾ ਦਰਜ ਕਰਕੇ ਖਾਨਾਪੂਰਤੀ ਕਰ ਦਿੱਤੀ ਗਈ। ਹੁਣ ਥਾਣਾ ਬਾਜਾਖਾਨਾ ਵਿਖੇ ਉਕਤ ਮੁਕੱਦਮਾ ਨੰਬਰ 130 'ਚ ਤਤਕਾਲੀਨ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਅਤੇ ਮੁਅੱਤਲ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਪੁਲਸ ਨੇ ਐੱਸ.ਆਈ.ਟੀ. ਦੀ ਤਫਤੀਸ਼ ਮੁਤਾਬਿਕ ਉਸ ਸਮੇਂ ਦੇ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਅਤੇ ਉਸ ਸਮੇਂ ਦੇ ਪੁਲਸ ਕਮਿਸ਼ਨਰ ਲੁਧਿਆਣਾ ਪਰਮਰਾਜ ਸਿੰਘ ਉਮਰਾਨੰਗਲ ਨੂੰ ਉਕਤ ਮੁਕੱਦਮੇ 'ਚ ਇਰਾਦਾ ਕਤਲ, ਹਥਿਆਰਾਂ ਦੀ ਦੁਰਵਰਤੋਂ, ਸਾਜਿਸ਼ ਰਚਣ ਅਤੇ ਝੂਠੀ ਗਵਾਹੀ ਦੇ ਦੋਸ਼ਾਂ 'ਚ ਮੁਲਜਮ ਵਜੋਂ ਨਾਮਜ਼ਦ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਸ਼ਹੀਦ ਹੋਏ ਫ਼ੌਜੀ ਜਵਾਨ ਦਾ ਪਰਿਵਾਰ ਸਦਮੇ 'ਚ, ਸਰਕਾਰ ਤੋਂ ਕੀਤੀ ਇਨਸਾਫ਼ ਦੀ ਮੰਗ


Shyna

Content Editor

Related News