Jio ਦਾ ਮੁਲਾਜ਼ਮ ਬਣ ਕੇ ਕਰ ਰਿਹਾ ਸੀ ਨਸ਼ੇ ਦਾ ਕਾਰੋਬਾਰ, ਹੈਰੋਇਨ ਸਣੇ ਆਇਆ ਪੁਲਸ ਦੇ ਅੜਿੱਕੇ
Tuesday, Jan 09, 2024 - 01:16 AM (IST)
ਚੰਡੀਗੜ੍ਹ (ਸੁਸ਼ੀਲ ਰਾਜ) : ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਜੀਓ ਕੰਪਨੀ ਦੇ ਮੋਟਰਸਾਈਕਲ ਸਵਾਰ ਟੈਕਨੀਸ਼ੀਅਨ ਨੂੰ ਕਾਬੂ ਕੀਤਾ ਹੈ, ਜੋ ਫ਼ਿਰੋਜ਼ਪੁਰ ਤੋਂ ਹੈਰੋਇਨ ਲਿਆ ਕੇ ਟ੍ਰਾਈਸਿਟੀ ਵਿਚ ਮਲੋਆ ਦੀ ਡੰਪਿੰਗ ਗਰਾਊਂਡ ਨੇੜੇ ਵੇਚ ਰਿਹਾ ਸੀ। ਮੁਲਜ਼ਮ ਦੀ ਪਛਾਣ ਅਜੇ ਵਾਸੀ ਫ਼ਿਰੋਜ਼ਪੁਰ ਵਜੋਂ ਹੋਈ ਹੈ।
ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 32.64 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਹੈਰੋਇਨ ਬਰਾਮਦ ਕਰ ਕੇ ਮੁਲਜ਼ਮ ਖ਼ਿਲਾਫ਼ ਥਾਣਾ ਮਲੋਆ ਵਿਖੇ ਕੇਸ ਦਰਜ ਕਰ ਕੇ ਉਸ ਨੂੰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ- 2 ਫਰਵਰੀ ਨੂੰ ਲਾਂਚ ਹੋਵੇਗਾ ਐਪਲ ਦਾ 'Vision Pro', 19 ਜਨਵਰੀ ਤੋਂ ਸ਼ੁਰੂ ਹੋ ਜਾਵੇਗੀ ਪ੍ਰੀ-ਬੁਕਿੰਗ
ਜ਼ਿਲ੍ਹਾ ਕ੍ਰਾਈਮ ਸੈੱਲ ਦੇ ਇੰਚਾਰਜ ਇੰਸ. ਜਸਮਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਟੀਮ ਮਲੋਆ ਵਿਚ ਗਸ਼ਤ ਕਰ ਰਹੀ ਸੀ। ਟੀਮ ਜਦੋਂ ਡੰਪਿੰਗ ਗਰਾਊਂਡ ਨੇੜੇ ਪਹੁੰਚੀ ਤਾਂ ਸਾਹਮਣਿਓਂ ਇਕ ਮੋਟਰਸਾਈਕਲ ਸਵਾਰ ਬਿਨਾਂ ਹੈਲਮੇਟ ਤੋਂ ਆਉਂਦਾ ਦਿਖਾਈ ਦਿੱਤਾ। ਪੁਲਸ ਟੀਮ ਨੇ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ।
ਜਦੋਂ ਨੌਜਵਾਨ ਮੋਟਰਸਾਈਕਲ ਮੋੜ ਕੇ ਭੱਜਣ ਲੱਗਾ ਤਾਂ ਟੀਮ ਨੇ ਉਸ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ ਹੈਰੋਇਨ ਬਰਾਮਦ ਹੋਈ। ਮੁਲਜ਼ਮ ਅਜੇ ਨੇ ਦੱਸਿਆ ਕਿ ਉਹ ਜੀਓ ਕੰਪਨੀ ’ਚ ਟੈਕਨੀਸ਼ੀਅਨ ਹੈ। 11 ਮਹੀਨਿਆਂ ਤੋਂ ਉਹ ਫ਼ਿਰੋਜ਼ਪੁਰ ਤੋਂ ਹੈਰੋਇਨ ਲਿਆ ਕੇ ਟ੍ਰਾਈਸਿਟੀ ਵਿਚ ਵੇਚ ਰਿਹਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਰੈੱਡ ਤੇ ਆਰੇਂਜ ਅਲਰਟ ਖ਼ਤਮ! ਅੱਜ ਤੋਂ ਮੌਸਮ 'ਚ ਹੋਵੇਗਾ ਸੁਧਾਰ, ਠੰਡ ਤੋਂ ਮਿਲੇਗੀ ਰਾਹਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8