ਕਣਕ ਨਾ ਮਿਲਣ ਕਰ ਕੇ ਲਾਭਪਾਤਰੀਆਂ ਕੀਤਾ ਪ੍ਰਦਰਸ਼ਨ

02/23/2018 3:31:23 PM

ਸ੍ਰੀ ਮੁਕਤਸਰ ਸਾਹਿਬ (ਪਵਨ, ਸੁਖਪਾਲ) - ਨੀਲੇ ਕਾਰਡਧਾਰਕਾਂ ਨੂੰ ਕਣਕ ਨਾ ਮਿਲਣ ਕਰ ਕੇ ਅੱਜ ਚੱਕ ਗਾਂਧਾ ਸਿੰਘ ਵਾਲਾ ਦੇ ਵਸਨੀਕਾਂ ਵੱਲੋਂ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਖਿਲਾਫ਼ ਰੋਸ ਪ੍ਰਰਦਸ਼ਨ ਕੀਤਾ ਗਿਆ। 
ਇਸ ਦੌਰਾਨ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਪ੍ਰਦੀਪ ਕੌਰ, ਮੰਦਰ ਸਿੰਘ, ਅਜੈਬ ਸਿੰਘ ਆਦਿ ਨੇ ਕਿਹਾ ਕਿ ਸਰਕਾਰ ਗਰੀਬਾਂ ਦੀ ਭਲਾਈ ਵਾਲੀਆਂ ਸਕੀਮਾਂ ਨੂੰ ਬੰਦ ਕਰੀ ਬੈਠੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀਆਂ ਪਰਚੀਆਂ ਕੱਟੀਆਂ ਨੂੰ 2 ਹਫ਼ਤੇ ਬੀਤ ਚੁੱਕੇ ਹਨ ਪਰ ਲਾਭਪਾਤਰੀਆਂ ਨੂੰ ਕਣਕ ਵੰਡਣ ਤੋਂ ਨਾਂਹ-ਨੁੱਕਰ ਕੀਤੀ ਜਾ ਰਹੀ ਹੈ, ਜਿਸ ਕਰ ਕੇ ਗਰੀਬ ਲੋਕ ਨਿਰਾਸ਼ ਹਨ। ਇਸ ਸਮੇਂ ਮਨਜੀਤ ਕੌਰ, ਹਰਪਾਲ ਕੌਰ, ਭਜਨ ਕੌਰ, ਸੁਖਜੀਤ ਕੌਰ, ਅਮਨਦੀਪ ਕੌਰ ਆਦਿ ਮੌਜੂਦ ਸਨ।