ਭਗਵੰਤ ਮਾਨ ਵਲੋਂ ਸਰਕਾਰੀ ਸਕੂਲ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਦਾ ਐਲਾਨ

03/03/2020 12:05:23 PM

ਧੂਰੀ (ਜੈਨ): ਸਰਕਾਰੀ ਪ੍ਰਾਇਮਰੀ ਸਕੂਲ ਬੇਨੜਾ-2 ਵਿਖੇ ਸਕੂਲ ਦੀ ਮੁੱਖ ਅਧਿਆਪਿਕਾ ਸੰਗੀਤਾ ਰਾਣੀ ਦੀ ਦੇਖ-ਰੇਖ ਹੇਠ ਬੱਚਿਆਂ ਦੇ ਬਿਹਤਰ ਭਵਿੱਖ ਦੀ ਕਾਮਨਾ ਨੂੰ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸ੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਇਸ ਮੌਕੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ, ਸਰਪੰਚ ਅਜੈਬ ਸਿੰਘ, ਉੱਪ ਜ਼ਿਲਾ ਸਿੱਖਿਆ ਅਫਸਰ ਬਰਜਿੰਦਰ ਪਾਲ ਸਿੰਘ, 'ਪੜੋ ਪੰਜਾਬ-ਪੜ੍ਹਾਓ ਪੰਜਾਬ' ਦੇ ਜ਼ਿਲਾ ਕੋ-ਆਰਡੀਨੇਟਰ ਜਸਪ੍ਰੀਤ ਸਿੰਘ, ਬੀ.ਐੱਮ.ਟੀ. ਗੋਵਰਧਨ ਸ਼ਰਮਾ ਅਤੇ ਸੀ.ਐੱਸ.ਟੀ. ਹਰਜਿੰਦਰ ਸਿੰਘ, ਸੁਰਿੰਦਰ ਕੌਰ ਵੀ ਉਚੇਚੇ ਤੌਰ 'ਤੇ ਮੌਜੂਦ ਰਹੇ।

ਸਮਾਗਮ ਦੌਰਾਨ ਸਕੂਲ ਦੀ ਪਸਵਕ ਕਮੇਟੀ ਦੇ ਚੇਅਰਮੈਨ ਸੁਰਜੀਤ ਸਿੰਘ, ਜਸਪ੍ਰੀਤ ਸਿੰਘ ਨਾਗਰਾ ਅਤੇ ਕਰਮਜੀਤ ਕੌਰ ਨੇ ਸਰਕਾਰ ਵੱਲੋਂ ਬੱਚਿਆਂ ਨੂੰ ਬਿਹਤਰ ਸਿੱਖਿਆ ਮੁਹੱਈਆ ਕਰਵਾਉਣ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜ਼ਿਕਰ ਕਰਦੇ ਹੋਏ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ 'ਚ ਪੜਾਉਣ ਦੇ ਲਈ ਪ੍ਰੇਰਿਤ ਵੀ ਕੀਤਾ।
ਇਸ ਮੌਕੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਸਕੂਲ ਦੀਆਂ ਲੋੜਾਂ ਨੂੰ ਵੇਖਦੇ ਹੋਏ ਸਕੂਲ ਵਾਸਤੇ ਫਰਨੀਚਰ, ਐੱਲ.ਈ.ਡੀ ਅਤੇ ਪ੍ਰਾਜੈਕਟਰ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਡਾ. ਅਨਵਰ ਭਸੌੜ ਜ਼ਿਲਾ ਆਗੂ, ਰਮਨਦੀਪ ਕੌਰ, ਸੋਨਿਕਾ, ਆਂਗਣਵਾੜੀ ਵਰਕਰ ਹਰਜੀਤ ਕੌਰ ਅਤੇ ਸਰਬਜੀਤ ਕੌਰ ਆਦਿ ਵੀ ਮੌਜੂਦ ਸਨ।

Shyna

This news is Content Editor Shyna