ਸੰਸਦ ਮੈਂਬਰ ਭਗਵੰਤ ਮਾਨ ਨੂੰ ਮਿਲਿਆ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕ ਯੂਨੀਅਨ ਦਾ ਵਫ਼ਦ

07/07/2020 3:30:45 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) - ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕ ਯੂਨੀਅਨ ਵੱਲੋਂ ਸੂਬਾ ਕਮੇਟੀ ਮੈਂਬਰ ਰਣਬੀਰ ਸਿੰਘ ਨਦਾਮਪੁਰ ਦੀ ਅਗਵਾਈ 'ਚ ਇੱਕ ਵਫਦ ਇੱਥੇ ਲੋਕ ਸਭਾ ਸੰਗਰੂਰ ਦੇ ਮੈਂਬਰ ਭਗਵੰਤ ਮਾਨ ਨੂੰ ਮਿਲਿਆ। ਉਨ੍ਹਾਂ ਨੌਕਰੀ ਉਡੀਕਦਿਆਂ ਭਰਤੀ ਲਈ ਨਿਰਧਾਰਤ ਉਮਰ-ਹੱਦ ਲੰਘਾ ਚੁੱਕੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਜਾਣੂ ਕਰਵਾਉਂਦਿਆਂ ਕਿਹਾ ਵਿਰੋਧੀ-ਧਿਰ ਭਰਤੀ ਲਈ ਉਮਰ-ਹੱਦ 37 ਤੋਂ 42 ਸਾਲ ਕਰਵਾਉਣ ਲਈ ਪੰਜਾਬ ਸਰਕਾਰ 'ਤੇ ਦਬਾਅ ਬਣਾਵੇ। ਮਾਨ ਨੂੰ ਮਿਲਣ ਉਪਰੰਤ ਰਣਬੀਰ ਨਦਾਮਪੁਰ ਅਤੇ ਕੁਲਵਿੰਦਰ ਸਿੰਘ ਨੇ ਕਿਹਾ ਕਿ 17 ਜੁਲਾਈ ਨੂੰ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਨਗੇ।

ਦੇਸ਼ ਦੀ ਸ਼ਾਨ ਮੁੰਬਈ ਦਾ ਮਸ਼ਹੂਰ ‘ਰਾਇਲ ਓਪੇਰਾ ਹਾਊਸ’

ਉਨ੍ਹਾਂ ਮੰਗਾਂ ਸਬੰਧੀ ਦੱਸਦਿਆਂ ਕਿਹਾ ਕਿ ਸਿੱਖਿਆ ਵਿਭਾਗ ਵਧਾਈ ਦਾ ਪਾਤਰ ਹੈ ਕਿ ਸਰਕਾਰੀ ਸਕੂਲਾਂ ’ਚ ਕਰੀਬ 2.5 ਲੱਖ ਨਵੇਂ ਦਾਖਲੇ ਵਧੇ ਹਨ, ਇਹ ਅੰਕੜਾ ਨਿੱਜੀ ਸਕੂਲਾਂ ਦੀਆਂ ਫੀਸਾਂ ਦੇ ਮਾਮਲੇ ਕਰਕੇ ਘੱਟੋ-ਘੱਟ 5 ਲੱਖ ਤੱਕ ਵੱਧਣ ਦੀ ਉਮੀਦ ਹੈ । ਸਿੱਖਿਆ ਵਿਭਾਗ ਵੱਲੋਂ ਬਾਰਡਰ-ਕੇਡਰ ਅਧੀਨ ਕੱਢੀਆਂ ਅਸਾਮੀਆਂ ’ਚ ਵਾਧਾ ਕਰਦਿਆਂ ਮਾਸਟਰ-ਕਾਡਰ ਦੀਆਂ 15,000 ਅਸਾਮੀਆਂ ’ਤੇ ਭਰਤੀ ਕੀਤੀ ਜਾਵੇ, ਇਹ ਭਰਤੀ ਪੂਰੇ ਪੰਜਾਬ ਲਈ ਹੋਵੇ। ਸਮਾਜਿਕ ਸਿੱਖਿਆ ਦੀਆਂ ਘੱਟੋਂ-ਘੱਟ 3000, ਪੰਜਾਬੀ ਦੀਆਂ 2500, ਹਿੰਦੀ ਦੀਆਂ 2000, ਸੰਸਕ੍ਰਿਤ ਦੀਆਂ 1000, ਡਰਾਇੰਗ ਦੀਆਂ 1000 ਦੀਆਂ ਅਸਾਮੀਆਂ ਹਰ ਹਾਲਤ ’ਚ ਵਧਾਈਆਂ ਜਾਣ।

ਕਰਨਾਟਕ ਨੂੰ ਸੋਕੇ ਦੀ ਸਮੱਸਿਆ ਤੋਂ ਉਭਾਰਨ ਵਾਲੇ "ਮੈਨ ਆਫ ਪਾਂਡਸ" ਦੀ ਸੁਣੋ ਕਹਾਣੀ (ਵੀਡੀਓ)

ਭਰਤੀ ਲਈ ਉਮਰ ਹੱਦ 37 ਸਾਲ ਤੋਂ ਵਧਾ ਕੇ 42 ਸਾਲ ਕੀਤੀ ਜਾਵੇ। ਤਾਂ ਕਿ ਓਵਰਏਜ ਹੋ ਰਹੇ ਉਮੀਦਵਾਰਾਂ ਨੂੰ ਰੁਜ਼ਗਾਰ ਮਿਲ ਸਕੇ। ਭਰਤੀ ਪ੍ਰਕਿਰਿਆਵਾਂ ਨੂੰ ਨਿਰਧਾਰਤ ਦਿਨਾਂ ਵਿੱਚ ਪੂਰਾ ਕੀਤਾ ਜਾਵੇ । ਬਾਰਡਰ ਏਰੀਆ/ਜ਼ਿਲ੍ਹਾ ਕਾਡਰ ਬਣਾਉਣ ਦੀ ਯੋਜਨਾ ਤੁਰੰਤ ਰੱਦ ਕੀਤੀ ਜਾਵੇ, ਕਿਉਂਕਿ ਇਹ ਤਜਰਬਾ ਪਹਿਲਾਂ ਪ੍ਰਾਇਮਰੀ ਅਸਾਮੀਆਂ ਲਈ ਕੀਤਾ ਗਿਆ ਸੀ ਪਰ ਇਸ ਦੇ ਸਾਰਥਕ ਸਿੱਟੇ ਨਹੀਂ ਨਿਕਲੇ। ਇਹ ਤਿੰਨ ਸਾਲਾਂ ਦੇ ਪਰਖ ਕਾਲ ਦੌਰਾਨ ਨਵ ਨਿਯੁਕਤ ਅਧਿਆਪਕਾਂ ਦੇ ਆਰਥਿਕ ਅਤੇ ਮਾਨਸਿਕ ਸ਼ੋਸਣ ਹੋਵੇਗਾ।

ਘਰ ਵਿਚ ਬੱਚਿਆਂ ਨੂੰ ਸਹਿਣਸ਼ੀਲ ਕਿਵੇਂ ਬਣਾਈਏ ?

ਮਾਸਟਰ-ਕਾਡਰ ਦੀ ਚਲ ਰਹੀ ਭਰਤੀ ਪ੍ਰਕਿਰਿਆ 'ਚ ਸਾਬਕਾ ਫੌਜੀਆਂ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਕੋਟੇ ਦੀਆਂ ਅਸਾਮੀਆਂ ਕੱਢੀਆਂ ਜਾਣ। ਨਿੱਜੀਕਰਨ ਦੀ ਨੀਤੀ ਬੰਦ ਕਰਕੇ ਅਧਿਆਪਕਾਂ ਦੀ ਗਿਣਤੀ ਨੂੰ ਮੁੱਖ ਰੱਖਦਿਆਂ ਨਵੀਆਂ ਅਸਾਮੀਆਂ ਸਿਰਜੀਆਂ ਜਾਣ। ਭਰਤੀ ਰੈਗੂਲਰ ਆਧਾਰ ’ਤੇ ਕੀਤੀ ਜਾਵੇ। ਇੱਕ ਅਧਿਆਪਕ ਤੋਂ ਸਿਰਫ ਉਸ ਦੇ ਸਬੰਧਤ ਵਿਸ਼ੇ ਦਾ ਹੀ ਕੰਮ ਲਿਆ ਜਾਵੇ ।

ਪਵਨ ਪੁੱਤਰ ਹਨੂੰਮਾਨ ਦੀ ਕ੍ਰਿਪਾ ਦੇ ਪਾਤਰ ਬਣਨ ਲਈ ਮੰਗਲਵਾਰ ਨੂੰ ਕਰੋ ਇਹ ਪੂਜਾ


rajwinder kaur

Content Editor

Related News