ਭਗਵੰਤ ਮਾਨ ਨੇ ਮਾਨਸਾ ਹਲਕੇ ਪੁੱਜ ਲਿਆ ਸਟਰਾਂਗ ਰੂਮ ਦਾ ਜਾਇਜ਼ਾ

03/08/2022 4:20:26 PM

ਮਾਨਸਾ (ਚਾਹਲ) : ਆਮ ਆਦਮੀ ਪਾਰਟੀ ਦੇ ਸੰਸਦ ਅਤੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਮਾਨਸਾ ਜ਼ਿਲ੍ਹੇ ਦੇ ਦੌਰੇ ਦੌਰਾਨ ਨਹਿਰੂ ਮੈਮੋਰੀਅਲ ਕਾਲਜ ’ਚ ਤਿੰਨ੍ਹਾਂ ਵਿਧਾਨ ਸਭਾ ਹਲਕਿਆਂ ਦੀਆਂ ਈ. ਵੀ. ਐੱਮ. ਮਸ਼ੀਨਾਂ ਲਈ ਬਣਾਏ ਗਏ ਸਟਰਾਂਗ ਰੂਮ ਦਾ ਜਾਇਜ਼ਾ ਲਿਆ। ਇਸ ਦੌਰਾਨ ਭਗਵੰਤ ਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਗਏ ਪ੍ਰਬੰਧਾਂ ’ਤੇ ਸੰਤੁਸ਼ਟੀ ਜ਼ਾਹਿਰ ਕੀਤੀ ਅਤੇ ਕਿਹਾ ਕਿ ਸਾਡੇ ਵਲੋਂ ਬਦਲਾਅ ਲਈ ਮੰਗਿਆ ਗਿਆ ਇਕ ਮੌਕਾ 10 ਮਾਰਚ ਨੂੰ ਲੋਕ ਸਾਨੂੰ ਜ਼ਰੂਰ ਦੇਣਗੇ।

ਇਹ ਵੀ ਪੜ੍ਹੋ : ਕਾਂਗਰਸ ਰਾਜ ਸਭਾ ਲਈ ਨਵੇਂ ਚਿਹਰੇ ਸਾਹਮਣੇ ਲਿਆਵੇਗੀ!

ਮਾਨ ਨੇ ਕਿਹਾ ਕਿ ਇਨ੍ਹਾਂ ਚੋਣਾਂ ’ਚ ਕਾਂਗਰਸ ਅਤੇ ਅਕਾਲੀ ਦਲ ਦੇ ਵੱਡੇ ਚਿਹਰਿਆਂ ਨੂੰ ਹਾਰ ਦਾ ਮੂੰਹ ਦੇਖਣਾ ਪਵੇਗਾ। ਉੱਥੇ ਹੀ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਵਲੋਂ ਗਠਜੋੜ ਦੇ ਸਵਾਲ ’ਤੇ ਉਨ੍ਹਾਂ ਨੇ ਕਿਹਾ ਕਿ ਉਹ ਆਪਣੀ ਸੀਟ ਹੀ ਜਿੱਤ ਲੈਣ ਇੰਨਾ ਹੀ ਕਾਫ਼ੀ ਹੈ।

ਨੋਟ: ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।

Anuradha

This news is Content Editor Anuradha