CM ਮਾਨ ਵੱਲੋਂ ਇਜ਼ਰਾਈਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਮੁਲਾਕਾਤ, ਨਵੇਂ ਪ੍ਰੋਜੈਕਟ ਸ਼ੁਰੂ ਕਰਨ ਦਾ ਦਾਅਵਾ

07/28/2022 11:39:09 AM

ਚੰਡੀਗੜ੍ਹ : ਪੰਜਾਬ ਵਿੱਚ ਪ੍ਰਦੂਸ਼ਿਤ ਪਾਣੀ ਦੀ ਸਮੱਸਿਆ ਦਿਨ-ਬ-ਦਿਨ ਵੱਧਦੀ ਜਾ ਰਹੀ ਹੈ। ਸਤਲੁਜ ਦਰਿਆ ਤੋਂ ਇਲਾਵਾ ਸਰਹੱਦੀ ਖੇਤਰਾਂ 'ਚ ਗੰਦਾ ਪਾਣੀ ਪ੍ਰਵਾਹ ਕੀਤਾ ਜਾ ਰਿਹਾ ਹੈ, ਜੋ ਕਿ ਪੰਜਾਬ ਦੀ ਸਥਿਤੀ ਨੂੰ ਗੰਭੀਰ ਕਰ ਰਿਹਾ ਹੈ। ਉਧਰ ਹੀ ਜੇ ਮਾਲਵਾ ਖੇਤਰ ਦੀ ਗੱਲ ਕਰੀਏ ਤਾਂ ਉਹ ਕੈਂਸਰ ਪੀੜਤ ਇਲਾਕਾ ਬਣ ਗਿਆ ਹੈ ਅਤੇ ਗੰਦਾ ਪਾਣੀ ਪੀਣ ਨੂੰ ਮਜ਼ਬੂਰ ਹੋਏ ਲੋਕਾਂ ਨੂੰ ਡਾਇਰੀਆ ਦੀ ਬੀਮਾਰੀ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।

PunjabKesari

ਇਹ ਵੀ ਪੜ੍ਹੋ- ਅਹਿਮ ਖ਼ਬਰ : ਚੰਡੀਗੜ੍ਹ 'ਚ ਹੁਣ 'ਸਿੱਖ' ਔਰਤਾਂ ਦਾ ਵੀ ਹੋਵੇਗਾ ਚਲਾਨ, ਹੈਲਮੈੱਟ ਪਾਉਣ ਤੋਂ ਨਹੀਂ ਮਿਲੇਗੀ ਛੋਟ

ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਵੀ ਐਕਸ਼ਨ 'ਚ ਨਜ਼ਰ ਆ ਰਹੀ ਹੈ। ਹਾਲ ਹੀ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਇਜ਼ਰਾਈਲ ਦੀ ਇਕ ਕੰਪਨੀ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਮਾਨ ਨੇ ਇਹ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਇਜ਼ਰਾਈਲ ਕੰਪਨੀ ਨਾਲ ਮਿਲ ਕੇ ਨਵੇਂ ਪ੍ਰੋਜੈਕਟ ਲਾਏ ਜਾਣਗੇ। ਮਾਨ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬੀਆਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਦੇ ਮਾਲ, ਮੁੜ ਵਸੇਬਾ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਨੇ ਵੀ ਗੰਦਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ ਸੀ। ਮੰਤਰੀ ਜਿੰਪਾ ਨੇ ਕਿਹਾ ਸੀ ਕਿ ਸਰਕਾਰ ਇਸ ਸਮੱਸਿਆ ਨੂੰ ਠੀਕ ਕਰਨ ਲਈ ਫਿਲਟਰ ਪਲਾਂਟ ਚਾਲੂ ਕਰੇਗੀ।  

PunjabKesari

ਨੋਟ- ਇਸ ਖ਼ਬਰ ਸੰਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।  


Simran Bhutto

Content Editor

Related News