ਨਾਭਾ: ਭਾਈ ਕਾਨ੍ਹ ਸਿੰਘ ਜੀ ਦਾ ਮਨਾਇਆ ਗਿਆ 157ਵਾਂ ਜਨਮ ਦਿਹਾੜਾ
Friday, Aug 30, 2019 - 03:16 PM (IST)

ਨਾਭਾ (ਜਗਨਾਰ)—ਸਿੱਖ ਕੌਮ ਦੇ ਮਹਾਨ ਵਿਦਵਾਨ ਅਤੇ ਮਹਾਨ ਕੋਸ਼ ਦੇ ਰਚੇਤਾ ਭਾਈ ਕਾਨ੍ਹ ਸਿੰਘ ਨਾਭਾ ਜੀ ਦਾ 157ਵਾਂ ਜਨਮ ਦਿਹਾੜਾ ਨਾਭਾ ਸੁਸਾਇਟੀ ਵਲੋਂ ਬੜੇ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਭਾਈ ਕਾਨ੍ਹ ਸਿੰਘ ਨਾਭਾ ਦੇ ਪੜਪੋਤੇ ਮੇਜਰ ਆਦਰਸ਼ਪਾਲ ਸਿੰਘ ਦੀ ਅਗਵਾਈ ’ਚ ਉਨ੍ਹਾਂ ਦੇ ਬੁੱਤ ਤੇ ਹਾਰ ਪਾ ਕੇ ਸ਼ਰਧਾ ਸਹਿਤ ਸਤਿਕਾਰ ਭੇਟ ਕੀਤਾ ਗਿਆ। ਇਸ ਤੋਂ ਇਲਾਵਾ ਜਨਮ ਦਿਨ ਦੀ ਖੁਸ਼ੀ ’ਚ ਲੱਡੂ ਵੀ ਵੰਡੇ ਗਏ।