ਭਾਕਿਯੂ ਲੱਖੋਵਾਲ (ਟਿਕੈਤ) ਨੇ ਪੰਜਾਬ ਸਰਕਾਰ ਦੇ ਬਜਟ ਨੂੰ ਡੰਗ ਟਪਾਊ ਐਲਾਨਿਆ

06/27/2022 7:57:11 PM

ਤਲਵੰਡੀ ਸਾਬੋ (ਮੁਨੀਸ਼) : ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ 'ਚ ਕਿਸਾਨਾਂ ਨੂੰ ਕੋਈ ਵੱਡੀ ਰਾਹਤ ਨਹੀਂ ਮਿਲੀ। ਪਹਿਲਾਂ ਸੱਤਾ ’ਚ ਆਈਆਂ ਸਰਕਾਰਾਂ ਵਾਂਗ ਹੀ ਇਸ ਸਰਕਾਰ ਨੇ ਵੀ ਬਜਟ ਪੇਸ਼ ਕਰਕੇ ਲੋਕਾਂ ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਹੈ, ਜਿਸ ਕਰਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (ਟਿਕੈਤ) ਪੰਜਾਬ ਸਰਕਾਰ ਦੇ ਇਸ ਡੰਗ ਟਪਾਊ ਬਜਟ ਦੀ ਸਖਤ ਨਿਖੇਧੀ ਕਰਦੀ ਹੈ।

ਇਹ ਪ੍ਰਗਟਾਵਾ ਸੂਬਾ ਮੁੱਖ ਸਕੱਤਰ ਜਨਰਲ ਰਾਮਕਰਨ ਸਿੰਘ ਰਾਮਾ ਨੇ ਕਰਦਿਆਂ ਕਿਹਾ ਕਿ ਬਜਟ ਵਿੱਚ ਆਵਾਰਾ ਪਸ਼ੂਆਂ, ਖੇਤੀ ਕਰਨ ਲਈ ਡੀਜ਼ਲ ’ਤੇ ਸਬਸਿਡੀ, ਆਵਾਰਾ ਕੁੱਤਿਆਂ ਦੇ ਪੁਖਤਾ ਪ੍ਰਬੰਧ ਆਦਿ ਲਈ ਬਜਟ ਵਿੱਚ ਕੋਈ ਠੋਸ ਤਜਵੀਜ਼ ਨਹੀਂ ਲਿਆਂਦੀ ਗਈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਕਿਸਾਨਾਂ ਨੂੰ ਪਰਾਲੀ ਦੀਆਂ ਗੱਠਾਂ ਬਣਾਉਣ ਵਾਲੀ ਮਸ਼ੀਨਰੀ ਸਬਸਿਡੀ ’ਤੇ ਦੇਣ ਦਾ ਕੋਈ ਪ੍ਰਬੰਧ ਨਹੀਂ ਕੀਤਾ। ਇਸ ਵਾਰ ਵੀ ਪਰਾਲੀ ਦਾ ਮਸਲਾ ਹੱਲ ਹੋਣ ਵਾਲਾ ਨਹੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਇਸ ਬਜਟ ਪ੍ਰਤੀ ਹਰੇਕ ਵਰਗ ਅਤੇ ਕਿਸਾਨਾਂ 'ਚ ਨਿਰਾਸ਼ਾ ਤੇ ਰੋਸ ਹੈ।

ਇਹ ਵੀ ਪੜ੍ਹੋ : ਸੜਕ ਹਾਦਸੇ 'ਚ ਜ਼ਖਮੀ ਵਿਅਕਤੀ ਦੀ ਹੋਈ ਮੌਤ, ਮਾਮਲਾ ਦਰਜ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News