ਭਾਨਾ ਸਿੱਧੂ ਖ਼ਿਲਾਫ਼ ਦਰਜ ਹੋਈ ਇਕ ਹੋਰ FIR, ਪਟਿਆਲਾ ਪੁਲਸ ਨੇ ਕੀਤਾ ਗ੍ਰਿਫ਼ਤਾਰ (ਵੀਡੀਓ)

Saturday, Jan 27, 2024 - 03:27 AM (IST)

ਭਾਨਾ ਸਿੱਧੂ ਖ਼ਿਲਾਫ਼ ਦਰਜ ਹੋਈ ਇਕ ਹੋਰ FIR, ਪਟਿਆਲਾ ਪੁਲਸ ਨੇ ਕੀਤਾ ਗ੍ਰਿਫ਼ਤਾਰ (ਵੀਡੀਓ)

ਪਟਿਆਲਾ- ਮਸ਼ਹੂਰ ਬਲਾਗਰ ਅਤੇ ਮਰਹੂਮ ਸਿੱਧੂ ਮੂਸੇਵਾਲਾ ਦੇ ਕਰੀਬੀ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਨੂੰ ਅਜੇ ਮਹਿਲਾ ਟ੍ਰੈਵਲ ਏਜੰਟ ਵੱਲੋਂ ਦਰਜ ਕਰਵਾਏ ਗਏ ਕੇਸ 'ਚੋਂ ਜ਼ਮਾਨਤ ਮਿਲੀ ਹੀ ਸੀ ਕਿ ਉਸ ਖ਼ਿਲਾਫ਼ ਹੁਣ ਪਟਿਆਲਾ ਵਿਖੇ ਇਕ ਨਵੀਂ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। 

ਸੰਗਰੂਰ ਦੇ ਰਹਿਣ ਵਾਲੇ ਭਾਨਾ ਸਿੱਧੂ ਖ਼ਿਲਾਫ ਇਕ ਔਰਤ ਕੋਲੋਂ ਚੇਨ ਖੋਹਣ ਦਾ ਮਾਮਲਾ ਦਰਜ ਕਰਵਾਇਆ ਗਿਆ ਹੈ। ਇਸ ਸ਼ਿਕਾਇਤ ਕਾਰਨ ਭਾਨਾ ਸਿੱਧੂ ਨੂੰ ਪੁਰਾਣੇ ਕੇਸ 'ਚ ਜ਼ਮਾਨਤ ਮਿਲਣ ਤੋਂ ਬਾਅਦ ਹੀ ਚੇਨ ਖੋਹਣ ਦੇ ਮਾਮਲੇ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ 'ਚ ਪਟਿਆਲੇ ਦੇ ਸਦਰ ਥਾਣੇ 'ਚ ਭਾਨਾ ਸਿੱਧੂ ਖ਼ਿਲਾਫ਼ ਧਾਰਾ 379-ਬੀ ਦੇ ਤਹਿਤ ਐੱਫ.ਆਈ.ਆਰ ਦਰਜ ਕੀਤੀ ਗਈ ਹੈ ਤੇ ਪੁਲਸ ਵੱਲੋਂ ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਕਰ ਕੇ 2 ਦਿਨ ਦੀ ਰਿਮਾਂਡ ਵੀ ਲੈ ਲਈ ਗਈ ਹੈ। 

 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਕ ਮਹਿਲਾ ਏਜੰਟ ਵੱਲੋਂ ਭਾਨਾ ਸਿੱਧੂ ਖ਼ਿਲਾਫ਼ ਮਾਮਲਾ ਦਰਜ ਕਰਵਾਈ ਗਈ ਸੀ ਕਿ ਉਹ ਲੋਕਾਂ ਦੇ ਵੀਜ਼ੇ ਰਿਫਿਊਜ਼ ਹੋਣ ਕਾਰਨ ਉਨ੍ਹਾਂ ਦੇ ਪੈਸਿਆਂ ਲਈ ਫੋਨ ਕਰ ਕੇ ਤੰਗ ਪ੍ਰੇਸ਼ਾਨ ਕਰਦਾ ਸੀ ਤੇ ਉਸ ਦੇ ਘਰ ਦੇ ਬਾਹਰ ਧਰਨਾ ਲਗਾਉਣ ਦੀਆਂ ਵੀ ਧਮਕੀਆਂ ਦਿੰਦਾ ਸੀ। ਉਸ ਦੀ ਬਲੈਕਮੇਲਿੰਗ ਤੋਂ ਤੰਗ ਆ ਕੇ ਮਹਿਲਾ ਏਜੰਟ ਨੇ ਭਾਨਾ ਸਿੱਧੂ ਖ਼ਿਲਾਫ਼ ਮਾਮਲਾ ਦਰਜ ਕਰਵਾ ਦਿੱਤਾ ਸੀ, ਜਿਸ  ਭਾਨੇ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਸੀ। ਉਸ ਨੂੰ ਹੁਣ ਜਦੋਂ ਉਸ ਮਾਮਲੇ 'ਚ ਜ਼ਮਾਨਤ ਮਿਲੀ ਸੀ ਤਾਂ ਹੁਣ ਉਸ ਖ਼ਿਲਾਫ਼ ਚੇਨ ਸਨੈਚਿੰਗ ਦਾ ਮਾਮਲੇ ਦਰਜ ਕਰਵਾ ਦਿੱਤਾ ਗਿਆ ਹੈ, ਤੇ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Harpreet SIngh

Content Editor

Related News