ਕਿਸਾਨ ਜਥੇਬੰਦੀਆਂ ਵੱਲੋਂ 31 ਜੁਲਾਈ ਨੂੰ ਭਾਰਤ ਬੰਦ ਦਾ ਐਲਾਨ

07/20/2022 4:37:35 PM

ਸੰਗਰੂਰ : ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਇਕ ਵਾਰ ਫਿਰ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਜਿਸ ਦੇ ਚੱਲਦੇ ਕਿਸਾਨ ਜਥੇਬੰਦੀਆਂ ਨੇ 31 ਜੁਲਾਈ ਨੂੰ ਭਾਰਤ ਬੰਦ ਦੇ ਨਾਲ-ਨਾਲ ਰੇਲ ਅਤੇ ਸੜਕੀ ਮਾਰਗ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਗੱਲ ਕਰਦਿਆਂ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਕੁਝ ਮੰਗਾਂ ਹਨ ਜਿਸ ਕਾਰਨ ਇਹ ਰੋਸ-ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸੰਘਰਸ਼ ਦੌਰਾਨ ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨਾਲ ਵਾਅਦਾ ਕੀਤਾ ਸੀ ਕਿ ਦਿੱਲੀ ਮੋਰਚੇ ਦੌਰਾਨ ਹਰਿਆਣਾ, ਯੂ.ਪੀ. ਅਤੇ ਦਿੱਲੀ ਦੇ ਜਿੰਨੇ ਵੀ ਕਿਸਾਨਾਂ 'ਤੇ ਪਰਚੇ ਦਰਜ ਕਰਵਾਏ ਗਏ ਹਨ ਉਨ੍ਹਾਂ ਨੂੰ ਰੱਦ ਕੀਤਾ ਜਾਣਗੇ। ਇਸ ਤੋਂ ਇਲਾਵਾ ਸਰਕਾਰ ਨੇ ਇਹ ਵੀ ਕਿਹਾ ਸੀ ਕਿ ਕਿਸਾਨਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦਿੱਤੀ ਜਾਵੇਗਾ। ਕਿਸਾਨਾਂ ਵੱਲੋਂ ਇਹ ਮੀਟਿੰਗ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕੀਤੀ ਗਈ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਐਨਕਾਊਂਟਰ ਜਾਰੀ, ਪੁਲਸ ਅਤੇ ਗੈਂਗਸਟਰਾਂ ’ਚ ਮੁੜ ਤੇਜ਼ ਹੋਈ ਫਾਇਰਿੰਗ

ਜ਼ਿਕਰਯੋਗ ਹੈ ਕਿ ਲਖੀਮਪੁਰ ਖੇੜੀ ਵਿਖੇ ਕਿਸਾਨੀ ਮੋਰਚੇ ਦੌਰਾਨ ਇਕ ਕਿਸਾਨਾਂ ਨੂੰ ਉਤਰ ਪ੍ਰਦੇਸ਼ ਦੇ ਇਕ ਭਾਜਪਾ ਆਗੂ ਦੇ ਮੁੰਡੇ ਵੱਲੋਂ ਮਾਰ ਦਿੱਤਾ ਗਿਆ ਸੀ , ਜਿਸ ਦੌਰਾਨ ਇਕ ਪੱਤਰਕਾਰ ਵੀ ਮਾਰਿਆ ਗਿਆ ਸੀ। ਭਾਜਪਾ ਆਗੂ ਦੇ ਮੁੰਡੇ ਨੂੰ ਤਾਂ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਸੀ ਪਰ ਕਿਸਾਨਾਂ ਨੇ ਇਹ ਵੀ ਮੰਗ ਕੀਤੀ ਸੀ ਕਿ ਉਕਤ ਭਾਜਪਾ ਆਗੂ ਨੂੰ ਅਹੁਦੇ ਤੋਂ ਹਟਾਇਆ ਜਾਵੇ ਅਤੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਇਨ੍ਹਾਂ ਮੰਗਾਂ ਨੂੰ ਪੂਰਾ ਨਹੀਂ ਕਰਦੀ ਉਸ ਵੇਲੇ ਤੱਕ ਕਿਸਾਨਾਂ ਵੱਲ਼ੋਂ ਇਹ ਸੰਘਰਸ਼ ਜਾਰੀ ਰਹੇਗਾ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਜਲਦੀ ਇਸ ਸਬੰਧੀ ਕੋਈ ਫ਼ੈਸਲਾ ਨਹੀਂ ਲੈਂਦੀ ਤਾਂ ਕਿਸਾਨਾਂ ਵੱਲੋਂ ਪ੍ਰਦਰਸ਼ਨ ਤੇਜ਼ ਕੀਤਾ ਜਾਵੇਗਾ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News