ਵਲਟੋਹਾ ਵੱਲੋਂ ਤਖ਼ਤਾਂ ਦੇ ਜਥੇਦਾਰਾਂ ਖ਼ਿਲਾਫ਼ ਕੀਤੀ ਬਿਆਨਬਾਜ਼ੀ ਦੀ ਹੋਵੇ ਸਖ਼ਤ ਕਾਰਵਾਈ : ਗਰਚਾ

Thursday, Oct 17, 2024 - 06:25 PM (IST)

ਲੁਧਿਆਣਾ - ਬਾਬਾ ਨਾਮਦੇਵ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਪਣੇ ਆਹੁਦੇ ਤੋਂ ਅਸਤੀਫ਼ਾ ਦੇਣ ਨੂੰ ਸਿੱਖ ਕੌਮ ਲਈ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਵੱਲੋਂ ਸਿੰਘ ਸਾਹਿਬਾਨ ਖਿਲਾਫ਼ ਕੀਤੀ ਗਈ ਬਿਆਨਬਾਜ਼ੀ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਵਿਰਸਾ ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਜੋ ਵੀ ਝੂਠੇ ਦੋਸ਼ ਲਗਾਏ ਗਏ ਹਨ, ਉਸ ਦਾ ਸਿੱਖ ਕੌਮ ਦੀ ਸਿਰਮੋਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ ਤਾਂ ਜੋ ਅੱਗੇ ਤੇ ਕੌਮ ਦੇ ਸਿੰਘ ਸਾਹਿਬਾਨ ਖ਼ਿਲਾਫ਼ ਕੋਈ ਵੀ ਸਿਆਸੀ ਲੀਡਰ ਅੱਗੇ ਤੋਂ ਸੋਚ ਨਾ ਸਕੇ।

ਇਹ ਵੀ ਪੜ੍ਹੋ- ਕੈਨੇਡਾ 'ਚ ਜਨਮ ਦਿਨ ਮਨਾ ਕੇ ਸੁੱਤਾ ਪੰਜਾਬੀ ਨੌਜਵਾਨ ਸਵੇਰੇ ਉੱਠਿਆ ਹੀ ਨਹੀਂ

ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰ ਸਮੂਹ ਸਿੰਘ ਸਾਹਿਬਾਨ ਖਿਲਾਫ਼ ਵਿਰਸਾ ਸਿੰਘ ਵਲਟੋਹਾ ਵੱਲੋਂ ਪਿੱਛਲੇ ਕੁਝ ਦਿਨਾਂ ਤੋਂ ਬਹੁਤ ਹੀ ਗਲਤ ਦੋਸ਼ ਲਗਾਏ ਗਏ ਸਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਮੂਕ ਦਰਸ਼ਕ ਬਣੇ ਹੋਏ ਹਨ। ਸੁਖਵਿੰਦਰਪਾਲ ਸਿੰਘ ਗਰਚਾ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵਿਰਸਾ ਸਿੰਘ ਵਲਟੋਹਾ ਵੱਲੋਂ ਕੀਤੀ ਜਾ ਰਹੀ ਦੁਸ਼ਣਬਾਜ਼ੀ ਕਾਰਨ ਜੋ ਆਪਣਾ ਅਸਤੀਫਾ ਦਿੱਤਾ ਗਿਆ ਹੈ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਅਸਤੀਫਾ ਨਾਮੰਜੂਰ ਕਰਨ ਲਈ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੇ ਗਏ ਆਦੇਸ਼ ਅਨੁਸਾਰ ਅੱਜ ਕਮੇਟੀ ਵੱਲੋਂ ਨਾਮਨਜ਼ੂਰ ਕਰ ਦਿੱਤਾ ਗਿਆ ਹੈ। ਗਰਚਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਮਾਨ ਸਨਮਾਨ ਕਾਇਮ ਰੱਖਣ ਲਈ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਸਿੱਖ ਕੌਮ ਆਪਣੇ ਮਹਾਨ ਤਖ਼ਤਾਂ ਦੇ ਸਿੰਘ ਸਾਹਿਬਾਨ ਦੇ ਨਾਲ ਖੜ੍ਹੀ ਹੈ।

ਇਹ ਵੀ ਪੜ੍ਹੋ- ਕੁੱਲੜ੍ਹ ਪਿੱਜ਼ਾ ਕੱਪਲ ਵੱਲੋਂ ਸੁਰੱਖਿਆ ਦੀ ਮੰਗ ਕਰਨ ਮਗਰੋਂ ਨਿਹੰਗ ਸਿੰਘ ਨੇ ਮੁੜ ਲਾਈਵ ਹੋ ਕੇ ਦਿੱਤੀ ਚਿਤਾਵਨੀ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News