ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ ਨੇ ਕੱਢੀ ਰੈਲੀ
Wednesday, Feb 28, 2018 - 04:57 PM (IST)

ਚੀਮਾ ਮੰਡੀ ( ਗੋਇਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ ਵੱਲੋਂ ਪਿੰਡ ਸਾਹਪੁਰਕਲਾਂ ਵਿਖੇ ਰੈਲੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਰੈਲੀ 8 ਮਾਰਚ ਨੂੰ ਬਰਨਾਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਲਲਕਾਰ ਰੈਲੀ ਸਬੰਧੀ ਲੋਕਾਂ ਨੂੰ ਲਾਮਬੰਦ ਕਰਨ ਦੇ ਮਕਸਦ ਨਾਲ ਕੀਤੀ। ਇਸ ਰੈਲੀ ਨੂੰ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਲਲਕਾਰ ਰੈਲੀ ਚੋਣਾਂ ਤੋਂ ਪਹਿਲਾਂ ਸਰਕਾਰ ਵੱਲੋਂ ਕਿਸਾਨਾ ਨਾਲ ਕੀਤੇ ਵਾਅਦੇ ਲਾਗੂ ਕਰਵਾਉਣ ਤੇ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਪੰਜਾਬ ਦੇ ਕਿਸਾਨ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀਆਂ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਕਰਜ਼ਾ ਮੋੜਨ ਤੋਂ ਅਸਮਰਥ ਕਿਸਾਨਾਂ ਤੇ ਮਜ਼ਦੂਰਾ ਦੇ ਸਾਰੇ ਕਰਜ਼ੇ 'ਤੇ ਲਕੀਰ ਮਾਰਨ, ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਢੁਕਵੀ ਸਹਾਇਤਾ ਅਤੇ ਪੱਕਾ ਰੋਜ਼ਗਾਰ ਦੇਣ ਦੀ ਅਪੀਲ ਕਰ ਰਹੇ ਹਨ ।ਇਸ ਮੌਕੇ ਇਸ ਰੈਲੀ ਨੂੰ ਜ਼ਿਲਾ ਪ੍ਰਧਾਨ ਅਮਰੀਕ ਸਿੰਘ ਗੰਢੂਆ ਦਰਬਾਰਾ ਸਿੰਘ ਛਾਜਲਾ ਗੁਰਭਗਤ ਸਿੰਘ ਸਾਹਪੁਰ ਕਲਾ ਰਾਮਸਰਨ ਸਿੰਘ ਉਗਰਾਹਾਂ ਗੁਰਮੇਲ ਸਿੰਘ ਸਾਹਪੁਰ ਜੱਗਰ ਸਿੰਘ ਨੇ ਵੀ ਸੰਬੋਧਨ ਕੀਤਾ ।