ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਲੀ ਚਾਹਲਾਂ ਵਿਖੇ ਸੂਬਾ ਪੱਧਰੀ ਮੀਟਿੰਗ

01/11/2021 4:27:52 PM

ਅਜੀਤਵਾਲ (ਰੱਤੀ ਕੋਕਰੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਡੇਰਾ ਬਾਬਾ ਜੋਗੀ ਪੀਰ ਪਿੰਡ ਕਿਲੀ ਚਾਹਲਾਂ ਵਿਖੇ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਦੀ ਅਗਵਾਈ ’ਚ ਸੂਬਾ ਪੱਧਰੀ ਟ੍ਰੇਨਿੰਗ ਮੀਟਿੰਗ ਚੱਲ ਰਹੀ ਇਸ ਮੀਟਿੰਗ ’ਚ ਗੁਰਦਾਸਪੁਰ ਅੰਮਿ੍ਰਤਸਰ, ਤਰਨਤਾਰਨ, ਜਲੰਧਰ, ਲੁਧਿਆਣਾ, ਮੋਗਾ ਤੋਂ ਇਲਾਵਾ ਹੋਰਨਾਂ ਜ਼ਿਲਿ੍ਹਆਂ ਦੇ ਕਿਸਾਨ ਵੀ ਵੱਡੀ ਗਿਣਤੀ ’ਚ ਪੁੱਜ ਰਹੇ ਹਨ।


ਬਲਾਕ ਪ੍ਰਧਾਨ ਗੁਰਭਿੰਦਰ ਸਿੰਘ ਕੋਕਰੀ ਨੇ ਦੱਸਿਆ ਕਿ ਇਸ ਮੀਟਿੰਗ ਦਾ ਮਕਸਦ ਹੈ ਕਿ ਜੋ ਜਥੇਬੰਦੀ ਨਾਲ ਨੌਜਵਾਨ ਵਰਗ ਵੱਡੀ ਪੱਧਰ ਤੇ ਜੁੜਿਆ ਹੈ ਨੂੰ ਜਥੇਬੰਦੀ ਦੀਆਂ ਨੀਤੀਆਂ ਤੇ ਅੱਗੇ ਕਿਸ ਤਰ੍ਹਾਂ ਕਿਸਾਨੀ ਅੰਦੋਲਨ ਨੂੰ ਸਿਖ਼ਰਾਂ ਤੇ ਪਹੁੰਚਾ ਕੇ ਕੇਂਦਰ ਸਰਕਾਰ ਨੂੰ ਇਹ ਕਾਲੇ ਕਾਨੂੰਨ ਰੱਦ ਕਰਨ ਲਈ ਮਜਬੂਰ ਕਰਨਾ ਹੈ।

Aarti dhillon

This news is Content Editor Aarti dhillon