ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਦੁਕਾਨਦਾਰਾਂ ਦੇ ਹੱਕ ’ਚ ਕੀਤਾ ਪ੍ਰਦਰਸ਼ਨ

05/08/2021 5:26:09 PM

ਚੀਮਾ ਮੰਡੀ (ਗੋਇਲ)-ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਮੋਰਚੇ ਦੀ ਅਗਵਾਈ ਵਿੱਚ ਸੰਘਰਸ਼ ਕਰ ਰਹੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਪੰਜਾਬ ਵਿੱਚ ਲਗਾਏ ਗਏ ਲਾਕਡਾਊਨ ਦਾ ਵਿਰੋਧ ਕਰਦੇ ਹੋਏ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦੁਕਾਨਦਾਰਾਂ ਦੇ ਹੱਕ ਵਿੱਚ ਕਸਬੇ ਦੇ ਮੇਨ ਬਾਜ਼ਾਰ ਦੇ ਚੌਕ ਵਿੱਚ ਪ੍ਰਦਰਸ਼ਨ ਕੀਤਾ ਗਿਆ, ਜਿਸ ਦੌਰਾਨ ਭਾਰੀ ਗਿਣਤੀ ’ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਨਵੇਂ-ਨਵੇਂ ਫਰਮਾਨ ਜਾਰੀ ਕਰ ਕੇ ਦੁਕਾਨਦਾਰਾਂ ਨੂੰ ਦਬਾਉਣਾ ਚਾਹੁੰਦੀ ਹੈ।

ਉਨ੍ਹਾਂ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਆਪਣੀਆਂ ਦੁਕਾਨਾਂ ਖੋਲ੍ਹ ਕੇ ਸੜਕਾਂ ’ਤੇ ਆਉਣ ਤਾਂ ਜੋ ਜਿਹੜਾ ਦਬਾਅ ਸਰਕਾਰ ਬਣਾਉਣਾ ਚਾਹੁਦੀ ਹੈ, ਉਸ ਨੂੰ ਖਤਮ ਕੀਤਾ ਜਾ ਸਕੇ। ਇਸ ਮੌਕੇ ਅਜੈਬ ਸਿੰਘ ਜਖੇਪਲ, ਗੁਰਮੇਲ ਸਿੰਘ ਸ਼ਾਹਪੁਰ ਕਲਾਂ, ਸੁਖਦੇਵ ਸਿੰਘ ਚੀਮਾ, ਮਨਜੀਤ ਕੌਰ ਤੋਲਾਵਾਲ, ਦਰਸ਼ਨ ਸਿੰਘ ਤੋਲਾਵਾਲ ਆਦਿ ਨੇ ਵੀ ਸੰਬੋਧਨ ਕੀਤਾ।
 


Manoj

Content Editor

Related News