ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਹਰ ਵਰਗ ਨਿਰਾਸ਼ : ਬਾਦਲ

05/29/2020 3:13:00 PM

ਭਵਾਨੀਗੜ੍ਹ (ਕਾਂਸਲ) : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਦੀ ਅਗਵਾਈ ਹੇਠ ਪਿੰਡ ਬਾਦਲ ਵਿਖੇ ਗਏ ਸਥਾਨਕ ਇਲਾਕੇ ਦੇ ਅਕਾਲੀ ਦਲ ਬਾਦਲ ਦੇ ਸਰਕਲ ਜਥੇਦਾਰਾਂ ਦੇ ਇਕ ਵਫਦ ਵਲੋਂ ਦਲ ਦੇ ਪ੍ਰਧਾਨ ਸਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਮਾਜਿਕ ਅਤੇ ਰਾਜਨੀਤਿਕ ਹਾਲਤਾਂ ਦੇ ਨਾਲ-ਨਾਲ ਕੋਰੋਨਾ ਮਹਾਮਾਰੀ 'ਚ ਕਾਂਗਰਸ ਸਰਕਾਰ ਦੀ ਮਾੜੀ ਭੂਮਿਕਾਂ ਕਾਰਨ ਬੇਹਾਲ ਹੋਏ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਵੀ ਵਿਚਾਰ ਚਰਚਾਂ ਕੀਤੀ ਗਈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਬੂ ਪ੍ਰਕਾਸ਼ ਚੰਦ ਗਰਗ ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ  ਕਿ ਕਿਸਾਨਾਂ, ਵਪਾਰਕ ਅਦਾਰਿਆਂ, ਮਜਦੂਰਾਂ ਦੇ ਮੌਜੂਦਾ ਹਾਲਾਤ 'ਤੇ ਵਿਚਾਰ ਕਰਦਿਆਂ ਕੈਪਟਨ ਸਰਕਾਰ ਦੀ ਅਤਿ ਮਾੜੀ ਕਾਰਗੁਜ਼ਾਰੀ ਹਰ ਵਰਗ 'ਚ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਨੇ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਸੰਕਟ ਦੀ ਇਸ ਘੜੀ 'ਚ ਅਕਾਲੀ ਦਲ ਬਾਦਲ ਹਮੇਸ਼ਾ ਦੀ ਤਰ੍ਹਾਂ ਲੋਕਾ ਨਾਲ ਖੜਾ ਰਿਹਾ ਹੈ ਅਤੇ ਅੱਗੇ ਵੀ ਲੋਕਾਂ ਦੀ ਮਦਦ ਕਰਦਾ ਰਹੇਗਾ। ਇਸ ਮੀਟਿੰਗ 'ਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਸੁਝਾਅ ਦਿੰਦਿਆਂ ਤਨਦੇਹੀ ਨਾਲ ਕੰਮ ਕਰਨ ਲਈ ਥਾਪੜਾ ਦਿੱਤਾ।


Baljeet Kaur

Content Editor

Related News