ਭੱਟੀਵਾਲ ਕਲਾਂ ਵਿਖੇ ਦਲਿਤ ਭਾਈਚਾਰੇ ਵੱਲੋਂ ਪੰਜਾਬ ਸਰਕਾਰ ਤੇ ਪੰਚਾਇਤ ਵਿਰੁੱਧ ਨਾਅਰੇਬਾਜ਼ੀ

05/17/2020 12:25:22 PM

ਭਵਾਨੀਗੜ੍ਹ (ਕਾਂਸਲ): ਪਿੰਡ ਭੱਟੀਵਾਲ ਕਲਾਂ ਵਿਖੇ ਦਲਿਤ ਭਾਈਚਾਰੇ ਲਈ ਰਾਖਵੀਂ ਪੰਚਾਇਤੀ ਜ਼ਮੀਨ ਵਿਚ ਬੋਰ ਖਰਾਬ ਹੋਣ ਕਾਰਨ ਫ਼ਸਲਾਂ ਦੀ ਪੈਦਾਵਾਰ ਲਈ ਪਾਣੀ ਦਾ ਪ੍ਰਬੰਧ ਨਾ ਹੋਣ ਕਾਰਨ ਅਤੇ ਬੋਰ ਦਾ ਪ੍ਰਬੰਧ ਕਰਨ ਤੋਂ ਪੰਚਾਇਤ ਵੱਲੋਂ ਜਵਾਬ ਦੇਣ ਦੇ ਰੋਸ ਵੱਜੋਂ ਅੱਜ ਦਲਿਤ ਭਾਈਚਾਰੇ ਦੇ ਲੋਕਾਂ ਵੱਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸਥਾਨਕ ਅਨਾਜ਼ ਮੰਡੀ ਵਿਖੇ ਦਿੱਤੇ ਰੋਸ ਧਰਨੇ ਕੀਤੇ ਗਏ। ਇਸ ਦੌਰਾਨ ਪੰਜਾਬ ਸਰਕਾਰ ਅਤੇ ਪੰਚਾਇਤੀ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ, ਮਨਪ੍ਰੀਤ ਸਿੰਘ ਭੱਟੀਵਾਲ ਬਲਾਕ ਪ੍ਰਧਾਨ, ਕਾਕਾ ਸਿੰਘ, ਬਿੱਲੂ ਸਿੰਘ, ਗੁਰਜੰਟ ਸਿੰਘ, ਪੱਪੂ ਸਿੰਘ, ਗੁਰਵੀਰ ਸਿੰਘ, ਸੁਰਜੀਤ ਸਿੰਘ, ਪਰਮਜੀਤ ਕੌਰ, ਰਾਣੀ ਕੌਰ, ਗੁਰਮੇਲ ਕੌਰ ਸਮੇਤ ਵੱਡੀ ਗਿਣਤੀ ਵਿਚ ਸ਼ਾਮਿਲ ਦਲਿਤ ਭਾਈਚਾਰੇ ਦੇ ਹੋਰ ਵਿਅਕਤੀਆਂ ਅਤੇ ਔਰਤਾਂ ਨੇ ਦੱਸਿਆ ਕਿ ਉਹਨਾਂ ਦੇ ਪਿੰਡ ਭੱਟੀਵਾਲ ਕਲਾਂ ਵਿਖੇ ਦਲਿਤ ਭਾਈਚਾਰੇ ਲਈ ਰਾਖਵੀ ਪੰਚਾਇਤੀ ਜਮੀਨ ਵਿਚ ਬੋਰ ਖਰਾਬ ਹੋ ਜਾਣ ਕਾਰਨ ਜ਼ਮੀਨ ਵਿਚ ਫ਼ਸਲਾਂ ਦੀ ਪੈਦਾਵਾਰ ਲਈ ਪਾਣੀ ਦਾ ਕੋਈ ਵੀ ਪ੍ਰਬੰਧ ਨਹੀਂ ਹੈ। ਜਿਸ ਕਾਰਨ ਉਹਨਾਂ ਵੱਲੋਂ ਪਹਿਲਾਂ ਕਈ ਵਾਰ ਪਿੰਡ ਦੀ ਪੰਚਾਇਤ ਅਤੇ ਫਿਰ ਬੋਲੀ ਦੌਰਾਨ ਪੰਚਇਤੀ ਵਿਭਾਗ ਦੇ ਅਧਿਕਾਰੀਆਂ ਅੱਗੇ ਇਹ ਮੰਗ ਰਖੀ ਗਈ ਸੀ ਕਿ ਪਹਿਲਾਂ ਜ਼ਮੀਨ ਵਿਚ ਬੋਰ ਲਗਾ ਕੇ ਪਾਣੀ ਦਾ ਪ੍ਰਬੰਧ ਕੀਤਾ ਜਾਵੇ ਪਰ ਪੰਚਾਇਤ ਵੱਲੋਂ ਹੋਰ ਬੋਰ ਲਗਾਉਣ ਤੋਂ ਜਵਾਬ ਦੇ ਦੇਣ ਕਾਰਨ ਉਹਨਾਂ ਨੂੰ ਮਜਬੂਰਨ ਅੱਜ ਇਥੇ ਧਰਨਾ ਦੇਣਾ ਪੈ ਰਿਹਾ ਹੈ। 

ਉਹਨਾਂ ਮੰਗ ਕੀਤੀ ਕਿ ਰਾਖਵੀਂ ਪੰਚਾਇਤੀ ਜ਼ਮੀਨ ਵਿਚ ਪਾਣੀ ਦਾ ਪ੍ਰਬੰਧ ਕੀਤਾ ਜਾਵੇ ਅਤੇ ਰਾਖਵੀਂ ਪੰਚਾਇਤੀ ਜ਼ਮੀਨ ਦੀ ਬੋਲੀ ਦਲਿਤ ਭਾਈਚਾਰੇ ਦੀ ਧਰਮਸ਼ਾਲਾ ਵਿਚ ਹੀ ਕਰਵਾਈ ਜਾਵੇ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਧਰਨੇ ਦੌਰਾਨ ਮੌਕੇ 'ਤੇ ਪਹੁੰਚੇ ਸਥਾਨਕ ਥਾਣਾ ਮੁਖੀ ਸਬ ਇੰਸਪੈਕਟਰ ਰਮਨਦੀਪ ਸਿੰਘ ਅਤੇ ਪੰਚਾਇਤ ਅਫ਼ਸਰ ਕਰਮਜੀਤ ਸਿੰਘ ਵੱਲੋਂ ਧਰਨਾਕਾਰੀਆਂ ਨੂੰ ਜ਼ਮੀਨ ਵਿਚ ਪਾਣੀ ਦਾ ਪ੍ਰਬੰਧ ਕਰਨ ਅਤੇ ਰਾਖਵੀਂ ਪੰਚਾਇਤੀ ਜ਼ਮੀਨ ਦੀ ਬੋਲੀ ਦਲਿਤ ਵਰਗ ਦੀ ਧਰਮਸ਼ਾਲਾ ਕੀਤੇ ਜਾਣ ਦਾ ਭਰੋਸਾ ਦੇਣ 'ਤੇ ਇਹਨਾਂ ਆਪਣਾ ਧਰਨਾ ਸਮਾਪਤ ਕਰ ਦਿੱਤਾ।


Vandana

Content Editor

Related News