ਹਾਦਸੇ ''ਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਨੌਜਵਾਨ ਨੇ ਤੋੜਿਆ ਦਮ

Thursday, Jun 04, 2020 - 11:28 AM (IST)

ਹਾਦਸੇ ''ਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਨੌਜਵਾਨ ਨੇ ਤੋੜਿਆ ਦਮ

ਭਵਾਨੀਗੜ੍ਹ (ਕਾਂਸਲ): ਸਥਾਨਕ ਸ਼ਹਿਰ ਤੋਂ ਪਟਿਆਲਾ ਨੂੰ ਜਾਂਦੀ ਨੈਸ਼ਨਲ ਹਾਈਵੇ ਉਪਰ ਬੀਤੀ 29 ਮਈ ਨੂੰ ਕਾਰ ਬੇਕਾਬੂ ਹੋਣ ਕਾਰਨ ਹੋਏ ਹਾਦਸੇ ਵਿਚ ਗੰਭੀਰ ਰੂਪ 'ਚ ਜ਼ਖਮੀ ਹੋਏ ਕਾਰ ਚਾਲਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਦੀਪ ਸਿੰਘ ਰਾਣਾ ਪੁੱਤਰ ਗੁਰਮੇਲ ਸਿੰਘ ਵਾਸੀ ਦਸਮੇਸ਼ ਨਗਰ ਦੀ ਪੀ.ਜੀ.ਆਈ. ਚੰਡੀਗੜ੍ਹ•ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਇਸ ਘਟਨਾ ਨੂੰ ਲੈ ਕੇ ਇਲਾਕੇ ਵਿਚ ਭਾਰੀ ਸੋਗ ਦੀ ਲਹਿਰ ਪਾਈ ਗਈ। ਸਿਮਰਦੀਪ ਸਿੰਘ 29 ਮਈ ਦੀ ਰਾਤ ਨੂੰ ਜਦੋਂ ਆਪਣੀ ਜੈਨ ਕਾਰ ਰਾਹੀਂ ਪਟਿਆਲਾ ਤੋਂ ਭਵਾਨੀਗੜ੍ਹ ਆ ਰਿਹਾ ਸੀ ਤਾਂ ਰਸਤੇ ਵਿਚ ਉਸ ਦੀ ਕਾਰ ਅਚਾਨਕ ਬੇਕਾਬੂ ਹੋ ਕੇ ਸੜਕ ਵਿਚਕਾਰ ਬਣੇ ਡਵਾਇਡਰ ਨਾਲ ਟਕਰਾਉਣ ਤੋਂ ਬਾਅਦ ਪਲਟੇ ਖਾ ਗਈ ਸੀ ਅਤੇ ਇਸ ਘਟਨਾ ਵਿਚ ਸਿਮਰਦੀਪ ਸਿੰਘ ਦੇ ਸਿਰ ਵਿਚ ਸੱਟ ਲੱਗਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ। ਜਿਸ ਨੂੰ ਇਲਾਜ ਲਈ ਪਹਿਲਾਂ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ ਸੀ ਅਤੇ ਪੀ.ਜੀ.ਆਈ ਚੰਡੀਗੜ੍ਹ•ਰੈਫਰ ਕੀਤਾ ਗਿਆ, ਜਿੱਥੇ ਜ਼ਖ਼ਮਾਂ ਦਾ ਤਾਬ ਨਾ ਝੱਲਦਿਆਂ ਉਸ ਦੇ ਨੇ ਦਮ ਤੋੜ ਦਿੱਤਾ।


author

Shyna

Content Editor

Related News