ਸਿੰਗਲਾ ਨੇ ਮੁਨਸ਼ੀਵਾਲਾ ਤੋਂ ਗਾਜੇਵਾਸ ਤੱਕ ਬਣੀ ਨਵੀਂ ਬਣੀ ਸੜਕ ਦਾ ਕੀਤਾ ਉਦਘਾਟਨ

Sunday, Sep 22, 2019 - 12:54 PM (IST)

ਸਿੰਗਲਾ ਨੇ ਮੁਨਸ਼ੀਵਾਲਾ ਤੋਂ ਗਾਜੇਵਾਸ ਤੱਕ ਬਣੀ ਨਵੀਂ ਬਣੀ ਸੜਕ ਦਾ ਕੀਤਾ ਉਦਘਾਟਨ

ਭਵਾਨੀਗੜ੍ਹ (ਕਾਂਸਲ,ਵਿਕਾਸ) : ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕਰਕੇ ਪਿੰਡਾਂ ਵਿਚ ਸੜਕਾਂ ਦੇ ਜਾਲ ਵਿਛਾਏ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਅਤੇ ਲੋਕ ਨਿਰਮਾਣ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਪਿੰਡ ਮੁਨਸ਼ੀਵਾਲਾ ਤੋਂ ਗਾਜੇਵਾਸ ਤੱਕ ਬਣੀ ਨਵੀਂ 18 ਫੁੱਟ ਚੌੜੀ ਸੜਕ ਦਾ ਉਦਘਾਟਨ ਕਰਨ ਮੌਕੇ ਕੀਤਾ।

ਕੈਬਨਿਟ ਮੰਤਰੀ ਸਿੰਗਲਾ ਨੇ ਕਿਹਾ ਕਿ ਪਿੰਡਾਂ ਵਿਚ ਲੋਕਾਂ ਦੀ ਸਹੂਲਤ ਲਈ ਸੜਕਾਂ ਨੂੰ ਚੋੜੇ ਕਰਨ ਦੇ ਨਾਲ ਸ਼ਮਸ਼ਾਨਘਾਟਾਂ ਦੀ ਮੁਰੰਮਤ ਅਤੇ ਛੱਪੜਾਂ ਦੀ ਸਫਾਈ ਦੇ ਕੰਮ ਜੰਗੀ ਪੱਧਰ 'ਤੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਮਿਆਰ ਨੂੰ ਬਿਹਤਰ ਬਣਾਉਣ ਲਈ ਸਰਕਾਰ ਵੱਲੋਂ ਨਵੀਂ ਸਮਾਰਟ ਸਕੂਲ ਪਾਲਿਸੀ ਲਿਆਂਦੀ ਗਈ ਹੈ, ਜਿਸ ਦੇ ਤਹਿਤ ਕੋਈ ਵੀ ਐਨ.ਆਰ.ਆਈ, ਸਮਾਜ ਸੇਵੀ ਸੰਸਥਾਂ ਜਾਂ ਪਿੰਡ ਵਾਸੀ ਇਕੱਠੇ ਹੋ ਕੇ ਸਰਕਾਰੀ ਸਕੂਲ ਨੂੰ ਸਮਾਰਟ ਸਕੂਲ ਬਣਾਉਣ ਲਈ ਸਕੂਲ ਦੀ ਪ੍ਰਿੰਸੀਪਲ ਅਤੇ ਪ੍ਰਬੰਧਕ ਕਮੇਟੀ ਨਾਲ ਤਾਲਮੇਲ ਕਰਕੇ ਇਮਾਰਤ ਦੀ ਮੁਰੰਮਤ 'ਤੇ ਖਰਚ ਕਰਦੇ ਹਨ ਤਾਂ ਸਕੂਲ ਦੇ ਇਕ ਬਲਾਕ ਦਾ ਨਾਮ ਉਨ੍ਹਾਂ ਦੇ ਚੰਗੇ ਕਿਰਦਾਰ ਵਾਲੇ ਪੁਰਖਾਂ ਦੇ ਨਾਮ 'ਤੇ ਰੱਖਿਆ ਜਾਵੇਗਾ ਅਤੇ ਉਸ ਸਕੂਲ ਵਿਚ ਕੰਪਿਊਂਟਰ, ਪਰੋਜੈਕਟਰ, ਸੋਲਰ ਪੈਨਲ, ਬੋਰਡ ਅਤੇ ਵਿਦਿਆਰਥੀਆਂ ਦੇ ਬੈਠਣ ਲਈ ਬੈਂਚਾਂ ਦਾ ਪ੍ਰਬੰਧ ਸਿੱਖਿਆ ਵਿਭਾਗ ਵੱਲੋਂ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ 19 ਹਜ਼ਾਰ ਦੇ ਕਰੀਬ ਸਰਕਾਰੀ ਸਕੂਲ ਹਨ। ਇਸ ਲਈ ਸਾਰੇ ਸਕੂਲਾਂ ਨੂੰ ਇਕ ਦਮ ਸਮਾਰਟ ਸਕੂਲ ਨਹੀਂ ਬਣਾਇਆ ਜਾ ਸਕਦਾ ਜਿਸ ਲਈ ਕਾਫੀ ਸਮਾਂ ਲੱਗੇਗਾ। ਇਸ ਮੌਕੇ ਵਿਪਨ ਕੁਮਾਰ ਸ਼ਰਮਾ ਪ੍ਰਧਾਨ ਟਰੱਕ ਯੂਨੀਅਨ, ਗੁਰਜੀਤ ਸਿੰਘ ਬੀਬੜੀ ਬਲਾਕ ਪ੍ਰਧਾਨ, ਰਣਜੀਤ ਸਿੰਘ ਤੂਰ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਆਦਿ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਮੌਜੂਦ ਸਨ।


author

cherry

Content Editor

Related News