ਪੰਜਾਬ ਸਰਕਾਰ ਜਾਰੀ ਕਰੇਗੀ ਹਡ਼੍ਹ ਰਾਹਤ ਫੰਡ : ਵਿਜੇਇੰਦਰ ਸਿੰਗਲਾ

08/28/2019 5:15:35 PM

ਭਵਾਨੀਗਡ਼੍ਹ (ਵਿਕਾਸ) : ਪੰਜਾਬ ਦੇ ਸਿੱਖਿਆ ਵਿਭਾਗ ਅਤੇ ਪੀ. ਡਬਲਿਯੂ. ਡੀ. ਮੰਤਰੀ ਵਿਜੇਇੰਦਰ ਸਿੰਗਲਾ ਨੇ ਅੱਜ ਇੱਥੇ ਮਾਰਕੀਟ ਕਮੇਟੀ ਦਫਤਰ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਦੌਰਾਨ ਕਿਹਾ ਹੈ ਕਿ ਸੂਬੇ ’ਚ ਹਡ਼੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਕੈਪਟਨ ਸਰਕਾਰ ਗੰਭੀਰ ਹੈ, ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਹਡ਼੍ਹ ਰਾਹਤ ਫੰਡ ਜਾਰੀ ਕੀਤੇ ਜਾਣਗੇ।

ਸਿੰਗਲਾ ਨੇ ਕਿਹਾ ਕਿ ਹਡ਼੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਦਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਾਲ ਲੈ ਕੇ ਪੰਜਾਬ ਦੇ ਮੰਤਰੀਆਂ ਵੱਲੋਂ ਦੌਰੇ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਹਡ਼੍ਹਾਂ ਨਾਲ ਹੋਏ ਨੁਕਸਾਨ ਸਬੰਧੀ ਸੂਚੀ ਤਿਆਰ ਕਰ ਕੇ ਕੇਂਦਰ ਸਰਕਾਰ ਨੂੰ ਭੇਜੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਪੈਸੇ ਦੀ ਘਾਟ ਨਹੀਂ ਹੈ ਇਸ ਲਈ ਸੂਬੇ ਦੇ ਲੋਕਾਂ ਦਾ ਹਡ਼੍ਹਾਂ ਨਾਲ ਜਿੰਨਾ ਵੀ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਰੇਗੀ, ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਅਤੇ ਲਿੰਕ ਸਡ਼ਕਾਂ ਦਾ ਵੀ ਹਡ਼੍ਹਾਂ ਕਾਰਣ ਭਾਰੀ ਨੁਕਸਾਨ ਹੋਇਆ ਹੈ ਜਿਨ੍ਹਾਂ ਦੀ ਮੁਰੰਮਤ ਦਾ ਕੰਮ ਜਲਦ ਹੀ ਸ਼ੁਰੂ ਕਰਵਾ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ’ਚ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।


cherry

Content Editor

Related News