ਕਾਰ-ਮੋਟਰਸਾਈਕਲ ਦੀ ਟੱਕਰ, 1 ਦੀ ਮੌਤ

05/20/2019 5:17:24 PM

ਭਵਾਨੀਗੜ੍ਹ (ਕਾਂਸਲ, ਵਿਕਾਸ) : ਪਟਿਆਲਾ ਨੂੰ ਜਾਂਦੀ ਨੈਸ਼ਨਲ ਹਾਈਵੇ ਉਪਰ ਸਥਿਤ ਪਿੰਡ ਹਰਦਿੱਤਪੁਰਾ ਵਿਖੇ ਬੀਤੇ ਦਿਨੀਂ ਰਾਤ ਨੂੰ ਇਕ ਅਣਪਛਾਤੀ ਕਾਰ ਵੱਲੋਂ ਟੱਕਰ ਮਾਰ ਦੇਣ ਕਾਰਣ ਇਕ ਮੋਟਰਸਾਈਕਲ ਸਵਾਰ ਦੀ ਮੌਤ ਅਤੇ ਇਕ ਦੇ ਗੰਭੀਰ ਰੂਪ 'ਚ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।

ਜਾਣਕਾਰੀ ਅਨੁਸਾਰ ਕਰਮ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਭੁੱਚੋ ਮੰਡੀ ਜ਼ਿਲਾ ਬਠਿੰਡਾ ਨੇ ਸਥਾਨਕ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਜਦੋਂ ਉਹ ਅਤੇ ਉਸ ਦਾ ਭਤੀਜਾ ਗੁਰਪ੍ਰੀਤ ਸਿੰਘ ਪੁੱਤਰ ਗੁਰਸੇਵਕ ਸਿੰਘ ਵਾਸੀ ਬਾਲਿਆਂਵਾਲੀ ਜ਼ਿਲਾ ਬਠਿੰਡਾ ਆਪੋ-ਆਪਣੇ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਬਠਿੰਡਾ ਤੋਂ ਪਟਿਆਲਾ ਨੂੰ ਜਾ ਰਹੇ ਸਨ ਤਾਂ ਜਦੋਂ ਉਹ ਭਵਾਨੀਗੜ੍ਹ ਤੋਂ ਥੋੜ੍ਹਾ ਅੱਗੇ ਪਿੰਡ ਹਰਦਿੱਤਪੁਰਾ ਵਿਖੇ ਪਹੁੰਚੇ ਤਾਂ ਪਿੱਛੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਦੇ ਅੱਗੇ ਜਾ ਰਹੇ ਉਸ ਦੇ ਭਤੀਜੇ ਗੁਰਪ੍ਰੀਤ ਸਿੰਘ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਫੇਟ ਮਾਰ ਦਿੱਤੀ, ਜਿਸ ਕਾਰਣ ਗੁਰਪ੍ਰੀਤ ਸਿੰਘ ਅਤੇ ਉਸ ਦੇ ਨਾਲ ਬੈਠਾ ਉਸ ਦਾ ਸਾਥੀ ਸੰਤੋਖ ਸਿੰਘ ਪੁੱਤਰ ਦਰਸ਼ਨ ਸਿੰਘ ਸੜਕ ਉੱਪਰ ਡਿੱਗ ਗਏ ਅਤੇ ਗੰਭੀਰ ਰੂਪ 'ਚ ਜ਼ਖਮੀ ਹੋਏ ਦੋਵਾਂ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਗੁਰਪ੍ਰੀਤ ਸਿੰਘ ਨੇ ਦਮ ਤੋੜ ਦਿੱਤਾ। ਕਾਰ ਸਵਾਰ ਹਨੇਰੇ ਦਾ ਫਾਇਦਾ ਉਠਾਉਂਦਿਆਂ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਕਰਮ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਨਾ-ਮਾਲੂਮ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਕੇ ਕਾਰ ਅਤੇ ਚਾਲਕ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

cherry

This news is Content Editor cherry