ਕਾਰ ਦੀ ਟੱਕਰ ਨਾਲ ਮੋਟਰਸਾਇਕਲ ਸਵਾਰ ਜ਼ਖ਼ਮੀ

Monday, Jul 15, 2019 - 03:40 PM (IST)

ਕਾਰ ਦੀ ਟੱਕਰ ਨਾਲ ਮੋਟਰਸਾਇਕਲ ਸਵਾਰ ਜ਼ਖ਼ਮੀ

ਭਵਾਨੀਗੜ੍ਹ (ਵਿਕਾਸ) : ਪਿੰਡ ਨਦਾਮਪੁਰ ਨੇੜੇ ਮੁੱਖ ਸੜਕ 'ਤੇ ਇਕ ਕਾਰ ਨੇ ਮੋਟਰਸਾਇਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਮੋਟਰਸਾਇਕਲ ਸਵਾਰ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ।

ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਵਾਸੀ ਹਮੀਰਗੜ੍ਹ ਢੈਪਈ ਥਾਣਾ ਭੀਖੀ ਬੀਤੇ ਦਿਨੀਂ ਅਪਣੇ ਮੋਟਰਸਾਇਕਲ 'ਤੇ ਸਵਾਰ ਹੋ ਕੇ ਪਟਿਆਲਾ ਤੋਂ ਵਾਪਸ ਭੀਖੀ ਆ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪਿੰਡ ਨਦਾਮਪੁਰ ਨੇੜੇ ਪਹੁੰਚਿਆ ਤਾਂ ਪਿਛੋਂ ਆ ਰਹੀ ਇਕ ਸਵਿਫਟ ਕਾਰ ਨੇ ਉਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਮਨਪ੍ਰੀਤ ਸਿੰਘ ਨੂੰ ਕਾਫੀ ਸੱਟਾਂ ਲੱਗੀਆਂ। ਇਸ ਹਾਦਸੇ ਤੋਂ ਬਾਅਦ ਕਾਰ ਦਾ ਚਾਲਕ ਮੌਕੇ ਤੋਂ ਭੱਜਣ ਵਿਚ ਸਫਲ ਹੋ ਗਿਆ। ਇਸ ਸਬੰਧੀ ਪੁਲਸ ਨੇ ਮਨਪ੍ਰੀਤ ਸਿੰਘ ਦੇ ਬਿਆਨਾਂ ਦੇ ਅਧਾਰ 'ਤੇ ਕਾਰ ਦੇ ਨਾਮਾਲੂਮ ਚਾਲਕ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।


author

cherry

Content Editor

Related News