ਕੋਰੋਨਾ ਵਾਇਰਸ : ਚੀਨ ਤੋਂ ਪਰਤੇ ਜ਼ਿਲੇ ਦੇ 185 ਲੋਕਾਂ ਦੀ ਸਿਹਤ ਦੀ ਜਾਂਚ

02/07/2020 12:20:02 PM

ਭਵਾਨੀਗੜ੍ਹ (ਵਿਕਾਸ) : ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ 'ਚ ਸਿਹਤ ਵਿਭਾਗ ਹਰਕਤ 'ਚ ਆ ਗਿਆ ਹੈ। ਸੂਬੇ 'ਚ ਸ਼ੱਕੀ ਮਰੀਜ਼ਾਂ ਦੇ ਸਾਹਮਣੇ ਆਉਣ ਤੋਂ ਬਾਅਦ ਸਮੂਹ ਜ਼ਿਲਿਆਂ ਦੇ ਸਿਵਲ ਸਰਜਨਾਂ ਨੂੰ ਚੀਨ ਤੋਂ ਪਰਤਣ ਵਾਲੇ ਲੋਕਾਂ ਦੀ ਸਕਰੀਨਿੰਗ ਕਰ ਕੇ ਤੁਰੰਤ ਇਸ ਦੀ ਰਿਪੋਰਟ ਸਰਕਾਰ ਨੂੰ ਭੇਜਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਨੇ 'ਜਗ ਬਾਣੀ' ਨੂੰ ਦੱਸਿਆ ਕਿ ਕਰੋਨਾ ਵਾਇਰਸ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਨਿਰਦੇਸ਼ਾਂ ਮੁਤਾਬਕ ਕੰਮ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ ਉਨ੍ਹਾਂ ਨੂੰ ਜ਼ਿਲੇ ਦੇ 185 ਅਜਿਹੇ ਲੋਕਾਂ ਦੀ ਸੂਚੀ ਭੇਜ ਕੇ ਸਕ੍ਰੀਨਿੰਗ ਕਰਨ ਲਈ ਕਿਹਾ ਗਿਆ ਹੈ ਜੋ ਹਾਲ ਹੀ 'ਚ ਚੀਨ ਤੋਂ ਪਰਤੇ ਹਨ।

ਉਨ੍ਹਾਂ ਦੱਸਿਆ ਕਿ ਵਿਭਾਗ ਦੇ ਮੁਲਾਜ਼ਮ ਸੂਚੀ 'ਚ ਸ਼ਾਮਲ ਲੋਕਾਂ ਨਾਲ ਰਾਬਤਾ ਕਾਇਮ ਕਰ ਕੇ ਉਨ੍ਹਾਂ ਨੂੰ ਖਾਂਸੀ, ਜ਼ੁਕਾਮ ਜਾਂ ਗਲਾ ਖਰਾਬ ਹੋਣ ਸਬੰਧੀ ਰਿਪੋਰਟ ਤਿਆਰ ਕਰ ਰਹੇ ਅਤੇ ਹੁਣ ਤੱਕ ਸਕਰੀਨ ਕੀਤੇ ਗਏ ਲੋਕ ਬਿਲਕੁਲ ਸਿਹਤਮੰਦ ਪਾਏ ਗਏ ਹਨ। ਡਾ. ਰਾਜ ਕੁਮਾਰ ਨੇ ਦੱਸਿਆ ਕਿ ਜ਼ਿਲੇ 'ਚ ਸਕਰੀਨਿੰਗ ਦਾ ਕੰਮ ਵੀਰਵਾਰ ਤੱਕ ਮੁਕੰਮਲ ਕਰਕੇ ਇਸ ਦੀ ਰਿਪੋਰਟ ਉਪਰ ਭੇਜ ਦਿੱਤੀ ਜਾਵੇਗੀ।


cherry

Content Editor

Related News