ਅੱਖਾਂ ''ਚ ਮਿਰਚਾਂ ਪਾ ਕੇ ਫਾਇਨਾਂਸ ਕੰਪਨੀ ਦੇ ਮੁਲਾਜ਼ਮ ਤੋਂ 89 ਹਜ਼ਾਰ ਲੁੱਟੇ

08/23/2019 10:13:10 AM

ਭਵਾਨੀਗੜ੍ਹ (ਕਾਂਸਲ, ਵਿਕਾਸ) : ਪਿੰਡ ਆਲੋਅਰਖ ਨੇੜੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀ ਫਾਈਨਾਂਸ ਕੰਪਨੀ ਦੇ ਇਕ ਮੁਲਾਜ਼ਮ ਦੀਆਂ ਅੱਖਾਂ ਵਿਚ ਮਿਰਚਾਂ ਪਾ ਕੇ ਉਸ ਕੋਲੋਂ 89 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਲੈ ਗਏ। ਦਿਨ-ਦਿਹਾੜੇ ਵਾਪਰੀ ਲੁੱਟ ਦੀ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ।

ਇਸ ਸਬੰਧੀ ਫਾਇਨਾਂਸ ਦੀਆਂ ਕਿਸ਼ਤਾਂ ਇਕੱਠੀਆਂ ਕਰਨ ਦਾ ਕੰਮ ਕਰਦੇ ਹਰਵਿੰਦਰ ਸਿੰਘ ਵਾਸੀ ਸ਼ਾਮ ਸਿੰਘ ਵਾਲਾ (ਫਿਰੋਜ਼ਪੁਰ) ਨੇ ਦੱਸਿਆ ਕਿ ਉਹ ਵੀਰਵਾਰ ਦੁਪਹਿਰ ਕਰੀਬ 2 ਵਜੇ ਅਪਣੇ ਮੋਟਰਸਾਈਕਲ 'ਤੇ ਕੰਪਨੀ ਦੇ ਮੈਂਬਰਾਂ ਤੋਂ ਕਿਸ਼ਤਾਂ ਇਕੱਠੀਆਂ ਕਰਕੇ ਪਿੰਡ ਬਖਤੜੀ ਤੋਂ ਭਵਾਨੀਗੜ੍ਹ ਨੂੰ ਆ ਰਿਹਾ ਸੀ, ਇਸ ਦੌਰਾਨ ਜਦੋਂ ਉਹ ਆਲੋਅਰਖ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਪਲਸਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਉਨ੍ਹਾਂ 'ਚੋਂ ਇਕ ਨੇ ਉਸ ਦੀਆਂ ਅੱਖਾਂ ਵਿਚ ਮਿਰਚ ਪਾਊਡਰ ਪਾ ਕੇ ਉਸ ਕੋਲ ਮੌਜੂਦ ਕੂਲੈਕਸ਼ਨ ਬੈਗ ਜਿਸ ਵਿਚ 89 ਹਜ਼ਾਰ ਰੁਪਏ ਸੀ ਖੋਹ ਕੇ ਫਰਾਰ ਹੋ ਗਏ। ਉਧਰ ਇਸ ਸਬੰਧੀ ਪੁਲਸ ਨੇ ਮੁਦੱਈ ਦੇ ਬਿਆਨਾਂ ਦੇ ਅਧਾਰ 'ਤੇ ਫਿਲਹਾਲ ਅਣਪਛਾਤੇ ਵਿਅਕਤੀਆਂ ਖਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

cherry

This news is Content Editor cherry