4 ਗ੍ਰਾਮ ਹੈਰੋਇਨ ਸਣੇ ਔਰਤ ਕਾਬੂ

10/14/2019 1:26:32 PM

ਭਵਾਨੀਗੜ੍ਹ (ਕਾਂਸਲ, ਵਿਕਾਸ) : ਸਥਾਨਕ ਪੁਲਸ ਵੱਲੋਂ ਨਸ਼ੇ ਵੇਚਣ ਵਾਲੇ ਸਮੱਗਲਰਾਂ ਨੂੰ ਕਾਬੂ ਕਰਨ ਦੀ ਚਲਾਈ ਮੁਹਿੰਮ ਤਹਿਤ ਸਬ-ਡਵੀਜ਼ਨ ਦੇ ਡੀ. ਐੱਸ. ਪੀ. ਗੋਬਿੰਦਰ ਸਿੰਘ ਅਤੇ ਸਥਾਨਕ ਥਾਣਾ ਮੁਖੀ ਇੰਸਪੈਕਟਰ ਗੁਰਿੰਦਰ ਸਿੰਘ ਬੱਲ ਦੀ ਅਗਵਾਈ ਵਾਲੀ ਪੁਲਸ ਪਾਰਟੀ ਨੇ ਇਕ ਔਰਤ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਸਥਾਨਕ ਪੁਲਸ ਦੇ ਸਹਾਇਕ ਸਬ-ਇੰਸਪੈਕਟਰ ਭੋਲਾ ਸਿੰਘ ਆਪਣੀ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਜਦੋਂ ਕਾਕੜਾ ਰੋਡ ਭਵਾਨੀਗੜ੍ਹ ਵਿਖੇ ਮੌਜੂਦ ਸੀ ਤਾਂ ਪੁਲਸ ਪਾਰਟੀ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਸਰਬਜੀਤ ਕੌਰ ਉਰਫ ਬੇਵੀ ਪਤਨੀ ਲਾਡੀ ਸਿੰਘ ਵਾਸੀ ਪਿੰਡ ਜੋਲੀਆਂ ਜੋ ਕਿ ਕਥਿਤ ਤੌਰ 'ਤੇ ਨਸ਼ੇ ਵਾਲੇ ਪਦਾਰਥ ਵੇਚਣ ਦੀ ਆਦੀ ਹੈ, ਅੱਜ ਵੀ ਉਹ ਨਸ਼ੇ ਵਾਲਾ ਪਦਾਰਥ ਵੇਚਣ ਲਈ ਆਵੇਗੀ। ਪੁਲਸ ਨੇ ਮੁਖਬਰ ਖਾਸ ਵੱਲੋਂ ਦਿੱਤੀ ਸੂਚਨਾ ਦੇ ਆਧਾਰ 'ਤੇ ਉਕਤ ਔਰਤ ਨੂੰ ਕਾਬੂ ਕਰ ਕੇ ਇਸ ਦੇ ਕਬਜ਼ੇ 'ਚੋਂ 4 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਇਸ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


cherry

Content Editor

Related News