ਟੋਲ ਪਲਾਜ਼ਾ ਕਰਮਚਾਰੀ ਦੀ ਕੁੱਟ-ਮਾਰ ਕਰਨ ਦੇ ਦੋਸ਼ ''ਚ ਮਾਮਲਾ ਦਰਜ

Thursday, Aug 08, 2019 - 04:00 PM (IST)

ਟੋਲ ਪਲਾਜ਼ਾ ਕਰਮਚਾਰੀ ਦੀ ਕੁੱਟ-ਮਾਰ ਕਰਨ ਦੇ ਦੋਸ਼ ''ਚ ਮਾਮਲਾ ਦਰਜ

ਭਵਾਨੀਗੜ੍ਹ (ਕਾਂਸਲ, ਵਿਕਾਸ) : ਸ਼ਹਿਰ ਤੋਂ ਪਟਿਆਲਾ ਨੂੰ ਜਾਂਦੀ ਨੈਸ਼ਨਲ ਹਾਈਵੇ ਉਪਰ ਪਿੰਡ ਕਾਲਾਝਾੜ ਵਿਖੇ ਸਥਿਤ ਟੋਲ ਪਲਾਜ਼ਾ 'ਤੇ ਕੰਮ ਕਰਨ ਵਾਲੇ ਇਕ ਕਰਮਚਾਰੀ ਦੀ ਕੁੱਟ-ਮਾਰ ਕਰਨ ਵਾਲੇ ਵਿਅਕਤੀ ਵਿਰੁੱਧ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਟੋਲ ਪਲਾਜ਼ਾ 'ਤੇ ਕੰਮ ਕਰਦੇ ਕਰਮਚਾਰੀ ਸਲੀਮ ਖਾਨ ਪੁੱਤਰ ਗਹਿਨਾ ਖਾਨ ਵਾਸੀ ਪਿੰਡ ਰਾਜਪੁਰਾ ਨੇ ਪੁਲਸ ਨੂੰ ਕੀਤੀ ਸ਼ਿਕਾਇਤ 'ਚ ਦੱਸਿਆ ਕਿ ਪਿਛਲੇ ਮਹੀਨੇ 7 ਜੂਨ ਨੂੰ ਕਿਸੇ ਕਾਰਣ ਕਰ ਕੇ ਟੋਲ ਪਲਾਜ਼ਾ ਦੀ ਲਾਈਨ ਨੰਬਰ 4 ਨੂੰ ਬੰਦ ਕਰ ਕੇ ਇਸ ਲਾਈਨ 'ਚੋਂ ਵਾਹਨਾਂ ਦੀ ਆਵਾਜਾਈ ਰੋਕੀ ਹੋਈ ਸੀ, ਜਿਸ ਦੌਰਾਨ ਲਾਈਨ ਬੰਦ ਕਰਨ ਤੋਂ ਭੜਕੇ ਇੱਥੋਂ ਲੰਘ ਰਹੇ ਮਨਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਮਹਿਮਦਪੁਰ ਜ਼ਿਲਾ ਕੈਥਲ ਹਰਿਆਣਾ ਨੇ ਲਾਈਨ ਬੰਦ ਕਰਨ ਨੂੰ ਲੈ ਕੇ ਉਸ ਦੀ ਕਥਿਤ ਤੌਰ 'ਤੇ ਕੁੱਟ-ਮਾਰ ਕਰ ਦਿੱਤੀ, ਜਿਸ ਕਾਰਣ ਉਸ ਨੂੰ ਕਾਫੀ ਸੱਟਾਂ ਲੱਗੀਆਂ ਅਤੇ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਪੁਲਸ ਨੇ ਸਲੀਮ ਖਾਨ ਦੇ ਬਿਆਨਾਂ ਦੇ ਆਧਾਰ 'ਤੇ ਉਸ ਦੀ ਕੁੱਟ-ਮਾਰ ਕਰਨ ਦੇ ਦੋਸ਼ ਹੇਠ ਮਨਜੀਤ ਸਿੰਘ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

cherry

Content Editor

Related News