40 ਪੇਟੀਆਂ ਸ਼ਰਾਬ ਸਣੇ ਕਾਰ ਸਵਾਰ ਕਾਬੂ

04/24/2019 9:54:52 AM

ਭਵਾਨੀਗੜ੍ਹ(ਵਿਕਾਸ,ਕਾਂਸਲ) : ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਭਵਾਨੀਗੜ੍ਹ ਪੁਲਸ ਨੇ ਕਾਰ 'ਚੋਂ 40 ਪੇਟੀਆਂ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਏ.ਐਸ.ਆਈ ਭੋਲਾ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਗਸ਼ਤ ਦੌਰਾਨ ਉਨ੍ਹਾਂ ਸਮੇਤ ਪੁਲਸ ਪਾਰਟੀ ਵਲੋਂ ਭਵਾਨੀਗੜ੍ਹ-ਸਮਾਣਾ ਰੋਡ 'ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਸ ਦੌਰਾਨ ਸ਼ੱਕ ਦੇ ਅਧਾਰ 'ਤੇ ਸਮਾਣਾ ਪਾਸਿਓਂ ਆਉਂਦੀ ਇਕ ਲੋਗਨ ਕਾਰ ਨੂੰ ਰੁੱਕਣ ਦਾ ਇਸ਼ਾਰਾ ਕੀਤਾ। ਕਾਰ ਦੀ ਤਲਾਸ਼ੀ ਦੌਰਾਨ ਪੁਲਸ ਨੂੰ ਕਾਰ 'ਚੋਂ 40 ਡੱਬੇ ਸ਼ਰਾਬ ਠੇਕਾ ਦੇਸੀ ਹਰਿਆਣਾ ਮਾਰਕਾ ਬਰਾਮਦ ਹੋਏ। ਪੁਲਸ ਨੇ ਬਰਾਮਦ ਸ਼ਰਾਬ ਸਣੇ ਕਾਰ ਨੂੰ ਕਬਜ਼ੇ ਵਿਚ ਲੈ ਕੇ ਮੌਕੇ 'ਤੇ ਗ੍ਰਿਫਤਾਰ ਕੀਤੇ ਜਗਜੀਤ ਸਿੰਘ ਉਰਫ ਜੱਗੀ ਖਿਲਾਫ ਮੁਕੱਦਮਾ ਦਰਜ ਕਰਕੇ ਅਦਾਲਤ ਵਿਚ ਪੇਸ਼ ਕੀਤਾ।


cherry

Content Editor

Related News