81 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ 2 ਗ੍ਰਿਫਤਾਰ

09/23/2019 3:40:36 PM

ਭਵਾਨੀਗੜ੍ਹ (ਕਾਂਸਲ, ਵਕਾਸ, ਅੱਤਰੀ) : ਜ਼ਿਲਾ ਪੁਲਸ ਮੁਖੀ ਸੰਗਰੂਰ ਡਾਕਟਰ ਸੰਦੀਪ ਗਰਗ ਵੱਲੋਂ ਨਸ਼ੇ ਵੇਚਣ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਦੀ ਚਲਾਈ ਮੁਹਿੰਮ ਤਹਿਤ ਸੀ.ਆਈ.ਏ ਸਟਾਫ ਬਹਾਦਰ ਸਿੰਘ ਵਾਲਾ ਦੀ ਪੁਲਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ 'ਤੇ 81 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ 3 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ ਬਹਾਦਰ ਸਿੰਘ ਵਾਲਾ ਦੇ ਸਬ ਇੰਸਪੈਕਟਰ ਬਸੰਤ ਸਿੰਘ ਜਦੋਂ ਆਪਣੀ ਪੁਲਸ ਪਾਰਟੀ ਸਮੇਤ ਪਿੰਡ ਕਾਕੜਾ ਮੌਜੂਦ ਸਨ ਤਾਂ ਮੁਖਬਰ ਖਾਸ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਅਮਰ ਸਿੰਘ ਉਰਫ ਚੀਲਾ, ਹਰਮੇਸ਼ ਸਿੰਘ ਉਰਫ ਪੋਨੀ ਵਾਸੀਆਨ ਜੋਲੀਆਂ ਕਥਿਤ ਤੌਰ 'ਤੇ ਨਸ਼ੀਲੀਆਂ ਗੋਲੀਆਂ ਵੇਚਣ ਦਾ ਗੋਰਖ ਧੰਦਾ ਕਰਦੇ ਹਨ ਅਤੇ ਅੱਜ ਇਕ ਕਾਰ ਵਿਚ ਸਵਾਰ ਹੋ ਕੇ ਪਰਦੀਪ ਵਾਸੀ ਸਹਾਰਨਪੁਰ ਯੂ.ਪੀ ਤੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਲੈ ਕੇ ਭਵਾਨੀਗੜ੍ਹ•ਹੁੰਦੇ ਹੋਏ ਵਾਇਆ ਬਖੋਪੀਰ ਦਿਆਲਗੜ੍ਹ ਹੁੰਦੇ ਹੋਏ ਪਿੰਡ ਜੋਲੀਆਂ ਨੂੰ ਜਾਣਗੇ। ਪੁਲਸ ਨੇ ਮੁਖਬਰ ਖਾਸ ਵੱਲੋਂ ਦਿੱਤੀ ਸੂਚਨਾ ਦੇ ਆਧਾਰ 'ਤੇ ਜਦੋਂ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਸ਼ੁਰੂ ਕੀਤੀ ਤਾਂ ਪੁਲਸ ਨੇ ਇਕ ਕਾਰ ਵਿਚੋਂ ਉਕਤ ਦੋਵੇਂ ਵਿਅਕਤੀਆਂ ਅਮਰ ਸਿੰਘ ਉਰਫ ਚੀਲਾ, ਹਰਮੇਸ਼ ਸਿੰਘ ਉਰਫ ਪੋਨੀ ਵਾਸੀਆਨ ਜੋਲੀਆਂ ਨੂੰ 81 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਤੇ ਇਨ੍ਹਾਂ ਦੋਵਾਂ ਨੂੰ ਨਸ਼ੀਲੀਆਂ ਗੋਲੀਆਂ ਦੀ ਸਪਲਾਈ ਕਰਨ ਵਾਲੇ ਪਰਦੀਪ ਵਾਸੀ ਸਹਾਰਨਪੁਰ ਯੂ.ਪੀ ਵਿਰੁੱਧ ਨਸ਼ਾ ਵਿਰੋਧੀ ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


cherry

Content Editor

Related News