30 ਪੇਟੀਆਂ ਸ਼ਰਾਬ ਸਮੇਤ ਕਾਰ ਸਵਾਰ ਕਾਬੂ
Sunday, Jan 27, 2019 - 04:40 PM (IST)
ਭਵਾਨੀਗੜ੍ਹ(ਵਿਕਾਸ)— ਪੁਲਸ ਨੇ ਜਾਅਲੀ ਨੰਬਰ ਪਲੇਟ ਲਾ ਕੇ ਇਕ ਕਾਰ ਵਿਚ ਹਰਿਆਣਾ ਤੋਂ ਤਸਕਰੀ ਕਰਕੇ ਲਿਆਂਦੀ ਜਾ ਰਹੀ ਭਾਰੀ ਮਾਤਰਾ ਵਿਚ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹੌਲਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਮੇਤ ਪੁਲਸ ਪਾਰਟੀ ਅਨਾਜ ਮੰਡੀ ਭਵਾਨੀਗੜ੍ਹ ਮੌਜੂਦ ਸੀ ਤਾਂ ਪੁਲਸ ਨੂੰ ਸੂਚਨਾ ਮਿਲੀ ਕਿ ਸੁਖਵਿੰਦਰ ਸਿੰਘ ਵਾਸੀ ਭਵਾਨੀਗੜ੍ਹ ਇਕ ਕਾਰ ਦਾ ਨੰਬਰ ਬਦਲ ਕੇ ਹਰਿਆਣਾ ਚੋਂ ਸ਼ਰਾਬ ਲਿਆ ਰਿਹਾ ਹੈ। ਇਸ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਨਾਕਾਬੰਦੀ ਕਰਕੇ ਸਮਾਣਾ ਰੋਡ ਤੋਂ ਸੁਖਵਿੰਦਰ ਸਿੰਘ ਪਾਸੋਂ 30 ਡੱਬੇ ਸ਼ਰਾਬ ਠੇਕਾ ਦੇਸੀ ਹਰਿਆਣਾ ਬਰਾਮਦ ਕੀਤੀ ਅਤੇ ਉਸ ਨੂੰ ਕਾਰ ਸਮੇਤ ਗ੍ਰਿਫ਼ਤਾਰ ਕੀਤਾ। ਹੌਲਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਜੇਲ ਭੇਜ ਦਿੱਤਾ ਗਿਆ।
