5 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ 2 ਗ੍ਰਿਫਤਾਰ

10/14/2019 11:24:28 AM

ਭਵਾਨੀਗੜ੍ਹ (ਕਾਂਸਲ,ਵਿਕਾਸ) : ਸਥਾਨਕ ਪੁਲਸ ਨੇ 5 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ 3 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਸਬ ਇੰਸਪੈਕਟਰ ਕ੍ਰਿਸ਼ਨ ਸਿੰਘ ਆਪਣੀ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਜਦੋਂ ਬਾ ਹੱਦ ਬੱਸ ਅੱਡਾ ਪਿੰਡ ਕਾਲਾਝਾੜ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਮੁਹੰਮਦ ਅਸ਼ਰਫ ਵਾਸੀ ਕਾਕੜਾ, ਕਰਮਜੀਤ ਸਿੰਘ ਮਿੰਟੂ ਵਾਸੀ ਚੁਤਹੋਰਾ ਸਮਾਣਾ ਦੋਵੇਂ ਜਸਪਾਲ ਸਿੰਘ ਉਰਫ ਪਾਲੀ ਵਾਸੀ ਮੁਰਾਦਪੁਰਾ ਤੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਅੱਗੇ ਪਿੰਡਾਂ ਵਿਚ ਸਪਲਾਈ ਕਰਦੇ ਹਨ, ਜਿਸ ਤੋਂ ਬਾਅਦ ਇਹ ਸੂਚਨਾ ਪੁਲਸ ਚੈਕਪੋਸਟ ਕਾਲਾਝਾੜ ਦੇ ਇੰਚਾਰਜ ਸਬ ਇੰਸਪੈਕਟਰ ਨਿਰਮਲ ਸਿੰਘ ਨੂੰ ਦਿੱਤੀ ਗਈ। ਮੁਖਬਰ ਖਾਸ ਵੱਲੋਂ ਦਿੱਤੀ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਮੁਹੰਮਦ ਅਸ਼ਰਫ, ਕਰਮਜੀਤ ਸਿੰਘ ਮਿੰਟੂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 5 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਸ ਨੇ ਤਿੰਨਾਂ ਵਿਰੁੱਧ ਨਸ਼ਾ ਵਿਰੋਧੀ ਐਕਟ ਅਧੀਨ ਮਾਮਲਾ ਦਰਜ ਕਰਕੇ ਤੀਜੇ ਵਿਅਕਤੀ ਜਸਪਾਲ ਸਿੰਘ ਉਰਫ ਪਾਲੀ ਦੀ ਗ੍ਰਿਫਤਾਰੀ ਲਈ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


cherry

Content Editor

Related News