ਭਵਾਨੀਗੜ੍ਹ ਵਿਖੇ ਧੂੰਮ-ਧਾਮ ਨਾਲ ਮਨਾਇਆ ਮਹਾਸ਼ਿਵਰਾਤਰੀ ਦਾ ਤਿਉਹਾਰ

Monday, Mar 04, 2019 - 11:22 AM (IST)

ਭਵਾਨੀਗੜ੍ਹ ਵਿਖੇ ਧੂੰਮ-ਧਾਮ ਨਾਲ ਮਨਾਇਆ ਮਹਾਸ਼ਿਵਰਾਤਰੀ ਦਾ ਤਿਉਹਾਰ

ਭਵਾਨੀਗੜ੍ਹ(ਕਾਂਸਲ)— ਸਥਾਨਕ ਸ਼ਹਿਰ ਅਤੇ ਇਲਾਕੇ ਵਿਚ ਮਹਾ ਸ਼ਿਵਰਾਤਰੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਅਤੇ ਧੂੰਮ-ਧਾਮ ਨਾਲ ਮਨਾਇਆ ਜਾ ਰਿਹਾ। ਇਸ ਤਿਉਹਾਰ ਮੌਕੇ ਅੱਜ ਸਵੇਰ ਤੋਂ ਹੀ ਵੱਖ ਵੱਖ ਮੰਦਿਰਾਂ ਵਿਚ ਸ਼ਿਵ ਭਗਤਾਂ ਦੀਆਂ ਲੰਬੀਆਂ-ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਮੌਕੇ ਮੰਦਰਾਂ ਵਿਚ ਬਮ-ਬਮ ਭੋਲੇ ਦੇ ਜੈਕਾਰਿਆਂ ਨਾਲ ਅਕਾਸ਼ ਗੂੰਜ ਰਿਹਾ ਹੈ। ਅੱਜ ਸਵੇਰ ਤੋਂ ਹੀ ਸ਼ਿਵ ਭਗਤ ਸ਼ਿਵਲਿੰਗ 'ਤੇ ਜਲ ਅਰਪਨ ਕਰਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੇ ਹਨ।

ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਮੁਨੀਸ਼ ਕੁਮਾਰ, ਸਰਪ੍ਰਸਤ ਨਰਾਇਣ ਦਾਸ ਸੱਚਦੇਵਾ, ਲਛਮਣ ਸੱਚਦੇਵਾ ਸਮੇਤ ਵੱਡੀ ਗਿਣਤੀ ਵਿਚ ਮੰਦਰ ਕਮੇਟੀ ਦੇ ਅਹੁਦੇਦਾਰ ਮੌਜੂਦ ਸਨ।


author

cherry

Content Editor

Related News