ਕਾਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ
Friday, Oct 25, 2019 - 04:52 PM (IST)
ਭਵਾਨੀਗੜ੍ਹ (ਵਿਕਾਸ) : ਕਾਰ ਦੀ ਲਪੇਟ 'ਚ ਆ ਕੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧੀ ਪੁਲਸ ਨੇ ਅਣਪਛਾਤੇ ਕਾਰ ਚਾਲਕ ਵਿਰੁੱਧ ਮੁਕੱਦਮਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ
ਘਟਨਾ ਸਬੰਧੀ ਪੁਲਸ ਨੂੰ ਹਰਜਿੰਦਰ ਸਿੰਘ ਵਾਸੀ ਕੁਲਬੁਰਛਾ ਨੇ ਦੱਸਿਆ ਕਿ ਬੀਤੀ 23 ਅਕਤੂਬਰ ਨੂੰ ਉਸ ਦਾ ਪਿਤਾ ਸੁਰਜੀਤ ਸਿੰਘ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਖੇਤ ਜਾ ਰਿਹਾ ਸੀ ਤਾਂ ਕੁਲਬੁਰਛਾ-ਮੁਨਸ਼ੀਵਾਲਾ ਲਿੰਕ ਸੜਕ 'ਤੇ ਤੇਜ਼ ਰਫ਼ਤਾਰ ਕਾਰ ਚਾਲਕ ਨੇ ਲਾਪ੍ਰਵਾਹੀ ਨਾਲ ਉਸ ਦੇ ਪਿਤਾ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦਾ ਪਿਤਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਮੌਕੇ ਤੋਂ ਇਲਾਜ ਲਈ ਪਟਿਆਲਾ ਵਿਖੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਸੁਰਜੀਤ ਸਿੰਘ ਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੇ ਲੜਕੇ ਹਰਜਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਕਾਰ ਚਾਲਕ ਖਿਲਾਫ਼ ਪਰਚਾ ਦਰਜ ਕਰ ਕੇ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।