ਪੰਜਾਬ ਸਰਕਾਰ ਕਿਸਾਨਾਂ ਨੂੰ ਭਰਵਾਈ ਲਈ 200 ਰੁਪਏ ਕੁਇੰਟਲ ਬੋਨਸ ਦੇਵੇ: ਟੋਡਰਪੁਰ

04/28/2020 3:51:00 PM

ਬੁਢਲਾਡਾ(ਮਨਜੀਤ) - ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਕਣਕ ਦੇ ਇੱਕ-ਇੱਕ ਦਾਣੇ ਚੁੱਕਣ ਦੇ ਐਲਾਨ ਕਿਸਾਨਾਂ ਲਈ ਸਿਰਦਰਦੀ ਬਣ ਰਹੇ ਹਨ, ਜਦੋਂਕਿ ਸਰਕਾਰ ਵੱਲੋਂ ਕਣਕ ਖਰੀਦ ਦੀ ਬਣਾਈ ਗਈ ਰਣਨੀਤੀ ਨੇ ਛੋਟੇ ਕਿਸਾਨਾਂ ਦਾ ਕਚੂੰਭਰ ਕੱਢ ਕੇ ਰੱਖ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਜਿਲ੍ਹਾ ਮਾਨਸਾ ਦਿਹਾਤੀ ਦੇ ਪ੍ਰਧਾਨ ਗੁਰਦੀਪ ਸਿੰਘ ਟੋਡਰਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਬਣਾਈ ਗਈ ਨੀਤੀ ਦੌਰਾਨ ਸੂਬੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨਾਲ ਬਿਨ੍ਹਾਂ ਵਿਚਾਰ ਵਟਾਂਦਰੇ ਕਰੇ ਹੀ ਚੰਡੀਗੜ੍ਹ ਬੈਠ ਕੇ ਹੀ ਫੈਸਲਾ ਲਾਗੂ ਕਰ ਦਿੱਤਾ, ਜਿਸ ਦੇ ਨਤੀਜੇ ਕਿਸਾਨਾਂ ਨੂੰ ਭੁਗਤਣੇ ਪੈ ਰਹੇ ਹਨ ਕਿਉਂਕਿ ਪਹਿਲਾਂ ਉਨ੍ਹਾਂ ਨੂੰ ਕਣਕ ਘਰੇ ਲਾਉਣੀ ਪੈਂਦੀ ਹੈ। ਉਸ ਤੋਂ ਬਾਅਦ ਖਰਚਾ ਕਰਕੇ ਫਿਰ ਮੰਡੀਆਂ ਵਿਚ ਲਿਜਾਣੀ ਪੈਂਦੀ ਹੈ। ਇਸ ਲਈ ਕਿਸਾਨਾਂ ਨੂੰ ਲੇਬਰ ਦੇ ਰੂਪ ਵਿਚ ੨੦੦ ਰੁਪਏ ਕੁਇੰਟਲ ਬੋਨਸ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਦੇ ਵਾਧੂ ਖਰਚੇ ਦੀ ਭਰਪਾਈ ਹੋ ਸਕੇ। ਇਸ ਮੌਕੇ ਅਕਾਲੀ ਆਗੂ ਲਾਲੀ ਵੀ ਮੌਜੂਦ ਸਨ।  

ਬੀਬੀ ਭੱਟੀ ਨੇ ਪਿੰਡਾਂ ਲਈ ਰਾਸ਼ਨ ਕਿੱਟਾਂ ਕੀਤੀਆਂ ਰਵਾਨਾ

PunjabKesari

ਕੋਰੋਨਾ ਵਾਇਰਸ ਦੀ ਬਿਮਾਰੀ ਦੇ ਮੱਦੇਨਜਰ ਲੱਗੇ ਕਰਫਿਊ ਦੌਰਾਨ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਲਈ ਭੇਜੇ ਰਾਸ਼ਨ ਦੀਆਂ ਕਿੱਟਾਂ ਨੂੰ ਪਿੰਡਾਂ ਵਿਚ ਰਵਾਨਾ, ਕਾਂਗਰਸ ਪਾਰਟੀ ਹਲਕਾ ਬੁਢਲਾਡਾ ਦੀ ਇੰਚਾਰਜ ਬੀਬੀ ਰਣਜੀਤ ਕੌਰ ਭੱਟੀ ਨੇ ਮਾਰਕਿਟ ਕਮੇਟੀ ਦਫਤਰ ਵਿੱਚੋਂ ਕੀਤਾ ਹੈ। ਇਸ ਤੋਂ ਪਹਿਲਾਂ ਬੀਬੀ ਨੇ ਅਨਾਜ ਮੰਡੀਆਂ ਦਾ ਦੌਰਾ ਕੀਤਾ ਅਤੇ ਸ਼ਹਿਰ ਵਿਚ ਲੋੜਵੰਦਾਂ ਨੂੰ ਮਾਸਕ ਵੀ ਵੰਡੇ। ਇਸ ਮੌਕੇ ਬੀਬੀ ਭੱਟੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਲੋੜਵੰਦਾਂ ਤੱਕ ਲੋੜੀਂਦੀਆਂ ਚੀਜਾਂ ਪਹੁੰਚਾਉਣ ਦੀ ਆਰੰਭੀ ਮੁੰਹਿਮ ਨੇ ਸਾਬਤ ਕਰ ਦਿੱਤਾ ਕਿ ਪੰਜਾਬ ਸਰਕਾਰ ਹਰ ਪੰਜਾਬੀ ਦੇ ਨਾਲ ਮੁਸ਼ਕਿਲ ਵਿਚ ਖੜ੍ਹੀ ਹੈ। ਇਸ ਮੌਕੇ ਵਪਾਰ ਮੰਡਲ ਬੁਢਲਾਡਾ ਦੇ ਪ੍ਰਧਾਨ ਗੁਰਿੰਦਰ ਮੋਹਨ, ਬਲਾਕ ਕਾਂਗਰਸ ਦੇ ਪ੍ਰਧਾਨ ਤੀਰਥ ਸਿੰਘ ਸਵੀਟੀ, ਯੂਥ ਕਾਂਗਰਸੀ ਆਗੂ ਲਵਲੀ ਬੋੜਾਵਾਲੀਆ, ਮਾਰਕਿਟ ਕਮੇਟੀ ਦੇ ਸਕੱਤਰ ਮਨਮੋਹਨ ਸਿੰਘ, ਆੜ੍ਹਤੀਆਂ ਯੂਨੀਅਨ ਦੇ ਨੁਮਾਇੰਦੇ ਰਾਜ ਭੱਠਲ, ਰਾਜੂ ਸਬਜੀ ਵਾਲਾ, ਸੂਬੇਦਾਰ ਬਲਕਰਨ ਸਿੰਘ ਅਹਿਮਦਪੁਰ ਵੀ ਮੌਜੂਦ ਸਨ।


Harinder Kaur

Content Editor

Related News