ਧਰਨੇ ਦੌਰਾਨ ਮਰੀ ਬੀਬੀ ਗੁਰਮੇਲ ਕੌਰ ਦਾ ਅੱਜ 7ਵੇਂ ਦਿਨ ਵੀ ਨਹੀਂ ਹੋਇਆ ਸਸਕਾਰ

12/15/2020 3:18:44 AM

ਭਵਾਨੀਗੜ੍ਹ, (ਅੱਤਰੀ)- ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ਹੇਠ ਟੋਲ ਪਲਾਜ਼ਾ ਕਾਲਾਝਾੜ ਵਿਖੇ ਲਾਏ ਧਰਨੇ ਦੌਰਾਨ ਮੌਤ ਹੋਈ ਬੀਬੀ ਗੁਰਮੇਲ ਕੌਰ ਦਾ ਅੱਜ 7ਵੇਂ ਦਿਨ ਵੀ ਸਸਕਾਰ ਨਹੀਂ ਹੋ ਸਕਿਆ।

ਇਸ ਸਬੰਧੀ ਕਿਸਾਨ ਆਗੂ ਸੁਖਦੇਵ ਸਿੰਘ ਘਰਾਚੋਂ, ਸਤਵਿੰਦਰ ਸਿੰਘ, ਬਲਵਿੰਦਰ ਸਿੰਘ ਘਨੌੜ, ਰਘਵੀਰ ਸਿੰਘ ਅਤੇ ਹਰਜੀਤ ਸਿੰਘ ਮਹਿਲਾਂ ਨੇ ਦੱਸਿਆ ਕਿ ਟੋਲ ਪਲਾਜ਼ਾ ਕਾਲਾਝਾੜ ਵਿਖੇ 8 ਦਸੰਬਰ ਨੂੰ ਮਾਤਾ ਗੁਰਮੇਲ ਕੌਰ ਵਾਸੀ ਘਰਾਚੋਂ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਯੂਨੀਅਨ ਦੇ ਵਫਦ ਨੇ ਡਾ. ਕਰਮਜੀਤ ਸਿੰਘ ਐੱਸ.ਡੀ.ਐੱਮ. ਭਵਾਨੀਗੜ੍ਹ ਅਤੇ ਸੁਖਰਾਜ ਸਿੰਘ ਘੁੰਮਣ ਡੀ.ਐੱਸ.ਪੀ. ਭਵਾਨੀਗੜ੍ਹ ਨਾਲ ਮੀਟਿੰਗ ਕਰ ਕੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਅਤੇ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦੇਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਉਕਤ ਦੋਵੇਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਯੂਨੀਅਨ ਵੱਲੋਂ 15 ਦਸੰਬਰ ਨੂੰ ਐੱਸ.ਡੀ.ਐੱਮ. ਦਫਤਰ ਦਾ ਘਿਰਾਓ ਕੀਤਾ ਜਾਵੇਗਾ।


Bharat Thapa

Content Editor

Related News