ਜ਼ੀਰਾ ਹਲਕੇ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ''ਤੇ ਕਰਾਂਗੀ : ਬੀਬੀ ਜਗੀਰ ਕੌਰ

03/28/2019 10:52:08 PM

ਮੱਲਾਂਵਾਲਾ,(ਜਸਪਾਲ ਸਿੰਘ ਸੰਧੂ) : ਮੱਲਾਂਵਾਲਾ 'ਚ ਲੋਕ ਸਭਾ ਚੋਣਾਂ ਸਬੰਧੀ ਭਰਵੀਂ ਇਕੱਤਰਤਾ ਸ਼੍ਰੋਮਣੀ ਅਕਾਲੀ ਦਲ ਸਰਕਲ ਮੱਲਾਂਵਾਲਾ ਦੇ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ ਸਾਬਕਾ ਪ੍ਰਧਾਨ ਦੀ ਅਗਵਾਈ 'ਚ ਕੀਤੀ ਗਈ। ਇਸ ਮੌਕੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਵਿਸ਼ੇਸ਼ ਤੌਰ 'ਤੇ ਪਹੁੰਚੀ। ਉਨ੍ਹਾਂ ਦੇ ਨਾਲ ਜਥੇਦਾਰ ਹਰੀ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ, ਸ. ਅਵਤਾਰ ਸਿੰਘ ਜ਼ੀਰਾ ਜ਼ਿਲਾ ਪ੍ਰਧਾਨ ਸ਼੍ਰੋਮਣੀ ਆਕਲੀ ਦਲ ਦਿਹਾਤੀ ਫਿਰੋਜ਼ਪੁਰ ਵੀ ਮੌਜੂਦ ਸਨ। ਇਸ ਮੌਕੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਅਵਤਾਰ ਸਿੰਘ ਜ਼ੀਰਾ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਆਪਣੇ 2 ਸਾਲਾਂ ਵਿਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਲੋਕਾਂ ਨੂੰ ਨਵੀਆਂ-ਨਵੀਆਂ ਸਹੂਲਤਾਂ ਦੇ ਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਉਹ ਜ਼ੀਰਾ ਹਲਕੇ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਗੇ। ਇਸ ਮੌਕੇ ਸੁਖਦੇਵ ਸਿੰਘ ਲੋਹਕਾ ਸਾਬਕਾ ਚੇਅਰਮੈਨ, ਸਤਪਾਲ ਸਿੰਘ ਤਲਵੰਡੀ ਮੈਂਬਰ ਐੱਸ.ਜੀ.ਪੀ.ਸੀ., ਗੁਰਮੀਤ ਸਿੰਘ ਬੂਹ ਮੈਂਬਰ ਐੱਸ.ਜੀ.ਪੀ.ਸੀ., ਗੁਰਲਾਲ ਸਿੰਘ ਭੁੱਲਰ ਸਾਬਕਾ ਵਾਈਸ ਚੇਅਰਮੈਨ, ਸੰਤੋਖ ਸਿੰਘ ਧੰਜੂ, ਜਨਕ ਰਾਜ ਵਧਵਾ, ਲਖਵਿੰਦਰ ਸਿੰਘ ਸੁਖੇਵਾਲਾ ਪੀ.ਏ., ਸ਼ਾਵਿੰਦਰ ਸਿੰਘ ਖਿੰਡਾ, ਨਿਸ਼ਾਨ ਸਿੰਘ ਭੁੱਲਰ, ਮਨਮੋਹਨ ਸਿੰਘ ਖੁਰਮਾ, ਬਲਦੇਵ ਸਿੰਘ ਜੋਸਨ, ਕੁਲਦੀਪ ਸਿੰਘ ਸੰਦੂ, ਕੈਪਟਨ ਸਵਰਨ ਸਿੰਘ, ਗਗਨਦੀਪ ਭੁੱਲਰ, ਮੰਨਾ ਚੌਧਰੀ, ਲਖਵਿੰਦਰ ਸਿੰਘ ਭੁੱਲਰ ਤੇ ਅਜੇ ਅਟਵਾਲ ਆਦਿ ਹਾਜ਼ਰ ਸਨ।